28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੰਜਾਬ ਸਰਕਾਰ ਦੇ ਢਿੱਲਮੱਠ ਦੇ ਰਵੱਈਏ ਕਾਰਨ ਨਹੀਂ ਬਣ ਸਕ ਰਿਹਾ ਮੈਡੀਕਲ ਕਾਲਜ-ਮੁਹੰਮਦ ਗੁਲਾਬ <br/>

Ad Position 21
No active advertisement
ਅਜੀਤ ਡੈਸਕ 23-02-2026
ਲੁਧਿਆਣਾ, 22 ਫਰਵਰੀ (ਜਤਿੰਦਰ ਭੰਬੀ)-ਪੰਜਾਬ ਵਿਚ ਮੁਸਲਿਮ ਘੱਟ ਗਿਣਤੀ ਭਾਈਚਾਰੇ ਨਾਲ ਸੰਬੰਧਿਤ ਲੰਬੇ ਸਮੇਂ ਤੋਂ ਲੰਬਿਤ ਮਸਲਿਆਂ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਮੁਹੰਮਦ ਗੁਲਾਬ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੈਮੋਰੈਂਡਮ ਸੌਂਪਿਆ, ਜਿਸ ਵਿਚ ਮਲੇਰਕੋਟਲਾ ਵਿਚ ਮੈਡੀਕਲ ਕਾਲਜ ਦੀ ਸਥਾਪਨਾ, ਪੰਜਾਬ ਉਰਦੂ ਅਕਾਦਮੀ ਨੂੰ ਪੂਰੇ ਰਾਜ ਵਿੱਚ ਸਰਗਰਮ ਕਰਨ ਅਤੇ ਚੰਡੀਗੜ੍ਹ ਤੋਂ ਸਿੱਧੀਆਂ ਜਹਾਜ ਉਡਾਣਾਂ ਦੀ ਸ਼ੁਰੂਆਤ ਵਰਗੀਆਂ ਮਹੱਤਵਪੂਰਨ ਮੰਗਾਂ 'ਤੇ ਤੁਰੰਤ ਦਖਲ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਾਂਗਰਸ ਸਰਕਾਰ ਦੇ ਕਾਰਜਕਾਲ ਵੇਲੇ ਦੇ ਮੁੱਖ ਮੰਤਰੀ ਨੇ ਕਾਲਜ ਸਥਾਪਿਤ ਕਰਨ ਦਾ ਐਲਾਲ ਤੋਂ ਵਾਅਦ ਪੰਜਾਬ ਵਕਫ਼ ਬੋਰਡ ਵੱਲੋਂ ਪੰਜਾਬ ਸਰਕਾਰ ਨੂੰ ਵੱਡੀ ਰਕਮ ਵੀ ਜਮ੍ਹਾਂ ਕਰਵਾਈ, ਪਰ ਢਿੱਲਮੱਠ ਦੇ ਰਵੱਈਏ ਕਾਰਨ ਮਲੇਰਕੋਟਲਾ ਵਿਚ ਮੈਡੀਕਲ ਕਾਲਜ ਸਥਾਪਿਤ ਨਹੀਂ ਹੋ ਸਕਿਆ | ਮੁਹੰਮਦ ਗੁਲਾਬ ਨੇ ਰਾਜਪਾਲ ਨਾਲ ਗੱਲਬਾਤ ਦੌਰਾਨ ਪੰਜਾਬ ਉਰਦੂ ਅਕਾਦਮੀ ਦਾ ਮਸਲਾ ਵੀ ਉਭਾਰਦੇ ਹੋਏ ਕਿਹਾ ਕਿ ਉਰਦੂ ਭਾਸ਼ਾ, ਸਾਹਿਤ ਅਤੇ ਸੰਸਕਿ੍ਤੀ ਦੇ ਪ੍ਰਚਾਰ-ਪ੍ਰਸਾਰ ਲਈ ਮਨਜ਼ੂਰ ਕੀਤੀ ਗਈ ਗ੍ਰਾਂਟ ਦੇ ਬਾਵਜੂਦ ਅਕਾਦਮੀ ਨੂੰ ਪੂਰੇ ਪੰਜਾਬ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਸਰਗਰਮ ਨਹੀਂ ਕੀਤਾ ਗਿਆ ਅਤੇ ਚੰਡੀਗੜ੍ਹ ਤੋਂ ਸਿੱਧੀਆਂ ਉਡਾਣਾਂ ਦੀ ਸ਼ੁਰੂਆਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਹਜ਼ਾਰਾਂ ਯਾਤਰੀਆਂ ਨੂੰ ਵੱਡੀ ਸਹੂਲਤ ਮਿਲ ਸਕਦੀ ਹੈ | ਉਨ੍ਹਾਂ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਇਸ ਮਾਮਲੇ ਵਿਚ ਯੋਗ ਕਦਮ ਚੁੱਕਣ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਈਐਸਆਈਸੀ ਦੇ 75ਵੇਂ ਸਥਾਪਨਾ ਦਿਵਸ ਨੂੰ ਸਮਰਪਿਤ 'ਸਾਈਕਲ 'ਤੇ ਐਤਵਾਰ' <br/> ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀਆਂ ਰੈਲੀਆਂ ਸਿਰਫ਼ ਨਾਟਕਬਾਜ਼ੀ-ਦੀਵਾਨ
Ad Position 24