28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਵਿਧਾਇਕ ਗਰੇਵਾਲ ਵਲੋਂ ਵਾਰਡ ਨੰਬਰ 7 'ਚ ਕਰੀਬ 65 ਲੱਖ ਦੀ ਲਾਗਤ ਵਾਲੇ ਸੀਵਰੇਜ ਕਾਰਜਾਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 23-02-2026
ਲੁਧਿਆਣਾ, 22 ਫਰਵਰੀ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਾਰਡ ਨੰਬਰ 7 ਅਧੀਨ ਪੈਂਦੀ ਚੰਦਰਲੋਕ ਕਾਲੋਨੀ ਅਤੇ ਇੰਦਰਾ ਕਾਲੋਨੀ ਵਿਖੇ ਕਰੀਬ 65 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਾਰਡ ਨੰਬਰ 7 ਹੀ ਨਹੀਂ, ਸਗੋਂ ਹਲਕੇ ਦੇ ਸਾਰੇ ਵਾਰਡਾਂ ਅੰਦਰ ਕਰੀਬ 80 ਫ਼ੀਸਦੀ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਜੋ ਥੋੜੇ੍ਹ ਬਹੁਤ ਕੰਮ ਰਹਿੰਦੇ ਹਨ, ਉਨ੍ਹਾਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ | ਇਸ ਮੌਕੇ ਯੂਥ ਆਗੂ ਭੂਸ਼ਣ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗਰੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਦੇ ਹਰ ਵਾਰਡ ਅੰਦਰ ਬਿਨਾਂ ਕਿਸੇ ਭੇਦ ਭਾਵ ਤੋਂ ਇਮਾਨਦਾਰੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਹਲਕੇ ਦੇ ਹਰ ਵਾਰਡ ਵਿਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ | ਅਸੀਂ ਸਮੂਹ ਇਲਾਕਾ ਨਿਵਾਸੀ ਵਿਧਾਇਕ ਗਰੇਵਾਲ ਦੇ ਧੰਨਵਾਦੀ ਹਾਂ | ਇਸ ਮੌਕੇ ਵਾਰਡ ਇੰਚਾਰਜ ਭੂਸ਼ਨ ਸ਼ਰਮਾ, ਦਿਨੇਸ਼ ਸ਼ਰਮਾ, ਹਰਪ੍ਰੀਤ ਸਿੰਘ, ਤੀਰਥ ਸਮਰਾ, ਪਰਮ ਰਾਜਪੂਤ, ਰਾਮ ਕੇਸ਼, ਪਵਨ ਕੁਮਾਰ, ਵਰਿੰਦਰ ਕੁਮਾਰ, ਦੀਪਕ ਪੰਡਤ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ. ਇੰਪਲਾਈਜ਼ ਯੂਨੀਅਨ ਦੀਆਂ 2026-28 ਦੀਆਂ ਚੋਣਾਂ ਵਿਚ ਅੰਬ ਗਰੱੁਪ ਦੀ ਟੀਮ ਨੂੰ ਮਿਲਿਆ ਪੀ. ਏ. ਯੂ. ਕਿ੍... ਅਗਲੀ ਖ਼ਬਰ ਆਰੀਆ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੁਆਰਾ ਕਰਵਾਈ ਵਰਕਸ਼ਾਪ
Ad Position 24