ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
23-02-2026
ਮੋਟਰਸਾਈਕਲ ਚੋਰੀ
ਸਥਾਨਕ ਮਾਲਵਾ ਸਕੂਲ ਦੇ ਬਾਹਰੋਂ ਚੋਰਾਂ ਵਲੋਂ ਗਗਨਦੀਪ ਸਿੰਘ ਵਾਸੀ ਫ਼ੀਲਡ ਗੰਜ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕਰ ਲਿਆ ਗਿਆ ਹੈ¢
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਯੁੱਧਵੀਰ ਰਾਣਾ ਵਾਸੀ ਜੀਕੇ ਅਸਟੇਟ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢
ਵਿਆਹ ਦਾ ਝਾਂਸਾ ਦੇ ਕੇ ਲੜਕੀ ਵਰਗਲਾਈ
ਪੁਲਿਸ ਨੇ ਅਹਿਸਾਨ ਅਹਿਮਦ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ 'ਤੇ ਚਾਂਦ ਅਨਸਾਰੀ ਵਾਸੀ ਦੇਹਰਾਦੂਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸਦੀ 15 ਸਾਲਾਂ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੜਕੀ ਦਾ ਪਤਾ ਨਹੀਂ ਲੱਗਾ ਹੈ¢
ਚੋਰੀਸ਼ੁਦਾ ਵਾਹਨਾਂ ਸਮੇਤ ਕਾਬੂ
ਪੁਲਿਸ ਨੇ ਨਵਜੋਤ ਸਿੰਘ ਅਤੇ ਹਰਨੇਕ ਸਿੰਘ ਵਾਸੀ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ¢ ਕਥਿਤ ਦੋਸ਼ੀਆਂ ਨੇ ਇਹ ਮੋਟਰਸਾਈਕਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਚੋਰੀ ਕੀਤੇ ਸਨ¢ ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਸੰਨੀ ਪੁੱਤਰ ਸੁਲੱਖਣ ਸਿੰਘ ਵਾਸੀ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਪੁੱਡਾ ਗਰਾਊਾਡ ਸਿਵਲ ਹਸਪਤਾਲ ਨੇੜੇ ਬੈਠ ਕੇ ਨਸ਼ਾ ਕਰ ਰਿਹਾ ਸੀ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢