28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਡੇਅਰੀ ਵਿਭਾਗ ਵਲੋਂ ਅਨੁਸੂਚਿਤ ਜਾਤੀ ਸਿਖਿਆਰਥੀਆਂ ਲਈ 4 ਹਫਤੇ ਦਾ ਸਿਖਲਾਈ ਬੈਚ ਸੁਰੂ <br/>

Ad Position 21
No active advertisement
ਅਜੀਤ ਡੈਸਕ 23-02-2026
ਲੁਧਿਆਣਾ, 22 ਫਰਵਰੀ (ਜਸਵਿੰਦਰ ਸਿੰਘ)-ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਚਾਰ ਹਫਤੇ ਦਾ ਸਿਖਲਾਈ ਬੈਚ 23 ਫਰਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਚਾਰ ਹਫਤੇ ਦਾ ਸਿਖਲਾਈ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ (ਲੁਧਿਆਣਾ) ਅਤੇ ਗਿੱਲ (ਮੋਗਾ) ਵਿਖੇ ਟ੍ਰੇਨਿੰਗ ਕਰ ਸਕਦੇ ਹਨ | ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਐਨ.ਐੱਲ.ਐੱਮ ਸਕੀਮ ਅਧੀਨ ਚਲਾਏ ਜਾਣ ਵਾਲੇ ਬੈਚ ਵਿਚ ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਦਸਵੀਂ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ 55 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਨਾਲ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵੀ ਜਾਣਕਾਰੀ ਦਿਤੀ ਜਾਵੇਗੀ | ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ.ਸੀ. ਸਿਖਿਆਰਥੀਆਂ ਨੂੰ ਕੇਂਦਰੀ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਨ ਅਨੁਸਾਰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ 2, 5, 10 ਪਸੂਆ ਤੱਕ ਬਣਾਉਣ 'ਤੇ 33% ਸਬਸਿਡੀ ਵੀ ਦਿੱਤੀ ਜਾਵੇਗੀ | ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਨੇ ਸਮੂਹ ਚਾਹਵਾਨ ਐਸ ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ |

Ad Position 22
No active advertisement
ਪਿਛਲੀ ਖ਼ਬਰ ਬਸਪਾ ਦੀ ਮੀਟਿੰਗ ਸੂਬਾ ਸਕੱਤਰ ਸਰੀਂਹ ਦੀ ਅਗਵਾਈ ਹੇਠ ਲਲਤੋਂ ਕਲਾਂ ਵਿਖੇ ਹੋਈ <br/> ਅਗਲੀ ਖ਼ਬਰ ਅੰਮਿ੍ਤਬਾਣੀ ਦੇ ਪਾਵਨ ਪਾਠ ਨਾਲ 9 ਰੋਜ਼ਾ ਸਵਦੇਸ਼ੀ ਮੇਲੇ ਦਾ ਹੋਇਆ ਆਗਾਜ਼ <br/>
Ad Position 24