28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਬਸਪਾ ਦੀ ਮੀਟਿੰਗ ਸੂਬਾ ਸਕੱਤਰ ਸਰੀਂਹ ਦੀ ਅਗਵਾਈ ਹੇਠ ਲਲਤੋਂ ਕਲਾਂ ਵਿਖੇ ਹੋਈ <br/>

Ad Position 21
No active advertisement
ਅਜੀਤ ਡੈਸਕ 23-02-2026
ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੇ ਪਿੰਡ ਲਲਤੋਂ ਕਲਾਂ ਵਿਖੇ ਰਿਟਾਇਰਡ ਮੁਲਾਜ਼ਮਾਂ ਦੀ ਇਕ ਅਹਿਮ ਮੀਟਿੰਗ ਭਾਗ ਸਿੰਘ ਸਰੀਂਹ ਸੂਬਾ ਸਕੱਤਰ ਬਹੁਜਨ ਸਮਾਜ ਪਾਰਟੀ ਪੰਜਾਬ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੌਜੂਦਾ ਹਾਲਾਤਾਂ 'ਤੇ ਵਿਚਾਰ ਚਰਚਾ ਕਰਦਿਆਂ ਉਕਤਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਲਾਅ ਐਂਡ ਆਰਡਰ ਦੀ ਸਥਿਤੀ ਬਹੁਤ ਖ਼ਰਾਬ ਹੋ ਚੁੱਕੀ ਹੈ, ਹਰ ਰੋਜ਼ ਕਤਲ ਲੁੱਟ ਖੋਹ ਅਤੇ ਫਿਰੌਤੀਆਂ ਮੰਗਣ ਦੀਆਂ ਧਮਕੀਆਂ ਮਿਲ ਰਹੀਆਂ ਹਨ | ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਿਲਕੁਲ ਫ਼ੇਲ੍ਹ ਹੋ ਚੁੱਕੀ ਹੈ | ਹਰ ਰੋਜ਼ ਨਸ਼ਿਆਂ ਨਾਲ ਮਾਵਾਂ ਦੇ ਪੁੱਤ ਨਸ਼ੇ ਨਾਲ ਮਰ ਰਹੇ ਹਨ ਅਤੇ ਸਰਕਾਰ ਦੀ ਸਿਹਤ ਕ੍ਰਾਂਤੀ ਸਕੀਮ ਦਾ ਜਨਾਜ਼ਾ ਨਿਕਲ ਚੁੱਕਾ ਹੈ | ਉਨ੍ਹਾਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਪਿੰਡ ਜਸਪਾਲ ਬਾਂਗਰ ਦੇ ਸ਼ਹੀਦਾਂ ਦਾ ਸ਼ਹੀਦੀ ਸਮਾਗਮ 1 ਮਾਰਚ ਨੂੰ ਮਨਾਇਆ ਜਾਵੇਗਾ | ਇਸ ਮੌਕੇ ਸੁਖਦੇਵ ਸਿੰਘ ਰਿਟਾ. ਬੈਂਕ ਮੈਨੇਜਰ ਸੁਰਜੀਤ ਸਿੰਘ ਰਿਟਾ. ਜੇਈ ਨਿਰਮਲ ਸਿੰਘ ਫ਼ੌਜੀ ਚਮਕੌਰ ਸਿੰਘ ਲੈਬੋਰਟਰੀ ਅਟੈਂਡਡਿਟ ਅਮਰਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ 'ਚ ਭਾਈ ਲਾਲੋ ਜੀ ਸਮਾਜ ਸੇਵਾ ਸੁਸਾਇਟੀ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ <br/> ਅਗਲੀ ਖ਼ਬਰ ਡੇਅਰੀ ਵਿਭਾਗ ਵਲੋਂ ਅਨੁਸੂਚਿਤ ਜਾਤੀ ਸਿਖਿਆਰਥੀਆਂ ਲਈ 4 ਹਫਤੇ ਦਾ ਸਿਖਲਾਈ ਬੈਚ ਸੁਰੂ <br/>
Ad Position 24