28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੰਜਾਬ ਦਾ ਭਵਿੱਖ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਥਾਂ ਵਿਚ ਸੁਰੱਖਿਅਤ-ਮਲਕਪੁਰ, ਭੰਗੂ <br/>

Ad Position 21
No active advertisement
ਅਜੀਤ ਡੈਸਕ 23-02-2026
ਇਆਲੀ/ਥਰੀਕੇ 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸੂਬੇ ਦੇ ਲੋਕਾਂ ਨੂੰ ਵੱਡੇ ਸੁਪਨੇ ਦਿਖਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੋਂ ਫ਼ੇਲ੍ਹ ਸਾਬਤ ਹੋਈ ਹੈ | ਇਸ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਜਿੱਥੇ ਸੂਬੇ ਦੇ ਸਿਰ ਕਰਜ਼ੇ ਦੀ ਪੰਡ ਦਾ ਬੋਝ ਵਧਿਆ ਹੈ, ਉੱਥੇ ਹੀ ਭਿ੍ਸ਼ਟਾਚਾਰ ਅਤੇ ਗੈਂਗਸਟਰਵਾਦ ਦਾ ਵੀ ਵਾਧਾ ਹੋਇਆ ਹੈ, ਜਿਸ ਨੂੰ ਲੈ ਕੇ ਲੋਕਾਂ ਦਾ ਸਰਕਾਰ ਪ੍ਰਤੀ ਮੋਹ ਭੰਗ ਹੋ ਗਿਆ ਹੈ, ਵਪਾਰੀ ਤੋਂ ਲੈ ਕੇ ਮਜ਼ਦੂਰ ਤੱਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ ਅਤੇ ਸੀਨੀਅਰ ਯੂਥ ਅਕਾਲੀ ਆਗੂ ਅਮਨਦੀਪ ਸਿੰਘ ਭੰਗੂ ਇਆਲੀ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ਼ ਇਕਲੌਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ, ਜਿਸ ਦੀ ਤਾਈਦ ਭਾਜਪਾ ਦੇ ਸੂਬਾ ਪ੍ਰਧਾਨ ਜਾਖੜ ਵੀ ਕਰ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਵੋਟਰਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ, ਪੰਜਾਬੀ ਪੰਜਾਬੀਅਤ ਅਤੇ ਕਿਸਾਨ ਪੱਖੀ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਜਿਸ ਨੂੰ ਹਲਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਕੀਤੇ ਵਿਕਾਸ ਕਾਰਜਾਂ ਨੂੰ ਯਾਦ ਕਰਕੇ 27 ਦੀਆਂ ਚੋਣਾਂ ਦੌਰਾਨ ਆਪ ਨੂੰ ਧੋਬੀ ਪਟਕਾ ਦੇਣ ਲਈ ਕਾਹਲੇ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ 'ਚ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ <br/> ਅਗਲੀ ਖ਼ਬਰ ਹਲਕਾ ਦੱਖਣੀ 'ਚ ਭਾਈ ਲਾਲੋ ਜੀ ਸਮਾਜ ਸੇਵਾ ਸੁਸਾਇਟੀ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ <br/>
Ad Position 24