28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ 'ਚ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-02-2026
ਲੁਧਿਆਣਾ, 21 ਫਰਵਰੀ (ਜਤਿੰਦਰ ਭੰਬੀ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ 'ਚ ਸਮਾਜਿਕ ਵਿਗਿਆਨ ਵਿਭਾਗ ਨੇ ਕਾਲਜ ਕੈਂਪਸ ਵਿਚ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ | ਲੋਕ ਪ੍ਰਸ਼ਾਸਨ ਵਿਭਾਗ ਦੇ ਮੁਖੀ ਡਾ. ਪਰਵੀਨ ਅਰੋੜਾ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਲੈਫਟੀਨੈਂਟ ਸੁਖਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਇਸ ਦਿਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਸੰਯੁਕਤ ਰਾਸ਼ਟਰ ਦੁਆਰਾ 2007 ਵਿਚ ਅਧਿਕਾਰਤ ਤੌਰ 'ਤੇ ਘੋਸ਼ਿਤ ਕੀਤਾ ਗਿਆ ਸੀ ਅਤੇ ਇਸ ਦੀ ਮਹੱਤਵਪੂਰਨ ਭੂਮਿਕਾ ਬਾਰੇ ਚਰਚਾ ਕੀਤੀ | ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਸਮਾਜਿਕ ਸਦਭਾਵਨਾ ਅਤੇ ਭਾਈਚਾਰਕ ਭਲਾਈ ਨੂੰ ਉਤਸ਼ਾਹਿਤ ਕਰਨ ਵਾਲੀਆਂ ਪਹਿਲਕਦਮੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਐਚ. ਵੀ. ਐਮ. ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਲਈ ਡਾਕਟਰੀ ਜਾਂਚ ਕੈਂਪ <br/> ਅਗਲੀ ਖ਼ਬਰ ਪੰਜਾਬ ਦਾ ਭਵਿੱਖ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਥਾਂ ਵਿਚ ਸੁਰੱਖਿਅਤ-ਮਲਕਪੁਰ, ਭੰਗੂ <br/>
Ad Position 24