28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਅੱਖੋਂ ਓਹਲੇ ਕਰਨ ਦੇ ਮਾਮਲੇ ਵਿਚ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਦੋ ਪੁਲਿਸ ਅਧਿਕਾਰੀਆਂ ਖ਼ਿਲਾਫ਼ ਦਿੱਤੇ ਜਾਂਚ ਦੇ ਹੁਕਮ <br/>

Ad Position 21
No active advertisement
ਅਜੀਤ ਡੈਸਕ 23-02-2026
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਡਾ. ਸੁਮੀਤ ਸੋਫਤ ਦੀ ਸ਼ਿਕਾਇਤ 'ਤੇ ਥਾਣਾ ਡਿਵੀਜ਼ਨ ਨੰਬਰ ਅੱਠ ਤੇ ਐਸਐਚਓ ਅਤੇ ਘੁਮਾਰ ਮੰਡੀ ਪੁਲਿਸ ਚੌਂਕੀ ਦੇ ਇੰਚਾਰਜ ਖਿਲਾਫ ਪੁਲਿਸ ਕਮਿਸ਼ਨਰ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਮਨੁੱਖੀ ਅਧਿਕਾਰ ਕਮਿਸ਼ਨ ਪਾਸ ਕੀਤੀ ਸ਼ਿਕਾਇਤ ਵਿਚ ਡਾਕਟਰ ਸੁਮੀਤ ਸੋਫਤ ਨੇ ਦੱਸਿਆ ਸੀ ਕਿ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਆਮਦਨ ਕਰ ਅਧਿਕਾਰੀਆਂ ਵੱਲੋਂ ਇੱਕ ਕੇਸ ਦਰਜ ਕਰਵਾਇਆ ਗਿਆ ਸੀ | ਉਨ੍ਹਾਂ ਦੱਸਿਆ ਕਿ ਕੇਸ ਦਰਜ ਕਰਨ ਨੂੰ ਉਪਰੰਤ ਲਗਾਤਾਰ ਪੁਲਿਸ ਅਧਿਕਾਰੀ ਉਸ ਨੂੰ ਤੇ ਉਸਦੇ ਪਰਿਵਾਰ ਨੂੰ ਤੰਗ ਪਰੇਸ਼ਾਨ ਕਰਨ ਲੱਗ ਪਏ | ਉਨ੍ਹਾਂ ਦੱਸਿਆ ਕਿ ਉਸਦੀ 85 ਸਾਲ ਦੀ ਮਾਤਾ ਨੂੰ ਪੁਲਿਸ ਅਧਿਕਾਰੀਆਂ ਵੱਲੋਂ ਨੋਟਿਸ ਦੇ ਕੇ ਥਾਣਾ ਬੁਲਾਇਆ ਗਿਆ ਜੋ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਖਿਲਾਫ ਹੈ | ਉਸ ਦੱਸਿਆ ਕਿ ਸਿਰਫ ਉਸਦੀ ਮਾਤਾ ਨੂੰ ਹੀ ਥਾਣੇ ਵਿਚ ਵਾਰ-ਵਾਰ ਨੋਟਿਸ ਭੇਜ ਕੇ ਆਉਣ ਲਈ ਕਿਹਾ ਗਿਆ ਸੀ | ਉਸ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਅਜਿਹੀ ਕਾਰਵਾਈ ਕਰਨ ਉਸ ਦੀ ਮਾਤਾ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਉਨ੍ਹਾਂ ਨੂੰ ਆਕਸੀਜਨ ਤੱਕ ਲਗਾਉਣੀ ਪਈ | ਉਨ੍ਹਾਂ ਦੱਸਿਆ ਕਿ ਇਹ ਸਾਰਾ ਕੁਝ ਪੁਲਿਸ ਅਧਿਕਾਰੀਆਂ ਵੱਲੋਂ ਸੁਪਰੀਮ ਕੋਰਟ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਖਿਲਾਫ ਸੀ, ਜਿਸ 'ਤੇ ਉਨ੍ਹਾਂ ਨੇ ਇਹ ਸਾਰਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦੀਤੇ ਅਤੇ ਜਲਦ ਰਿਪੋਰਟ ਕਰਨ ਲਈ ਕਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਦੇ ਨੌਜਵਾਨ ਕਾਬੂ <br/> ਅਗਲੀ ਖ਼ਬਰ ਸਾਹਿਰ ਲੁਧਿਆਣਵੀ ਅਤੇ ਅੰਮਿ੍ਤਾ ਪ੍ਰੀਤਮ ਬਾਰੇ ਰਾਬਤਾ ਗਰੁੱਪ ਦੇ ਕਲਾਕਾਰਾਂ ਨੇ ਨਾਟਕ 'ਵੋ ਅਫਸਾਨਾ' ਕੀਤਾ ਪੇਸ਼ <br/>...
Ad Position 24