ਲੁਧਿਆਣਾ, 22 ਫਰਵਰੀ (ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਸਤਲੁਜ ਦਰਿਆ ਨੇੜੇ ਪੈਂਦੇ ਪਿੰਡ ਕਾਸਾਬਾਦ ਵਿਚ ਨਜਾਇਜ਼ ਢੰਗ ਨਾਲ ਰੇਤ ਕੱਢਣ ਦੇ ਮਾਮਲੇ ਵਿਚ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਈਨਿੰਗ ਇੰਸਪੈਕਟਰ ਲਕਸ਼ੇ ਗਰਗ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਸਿਮਰਨ ਵਾਸੀ ਕੁਤਬੇਵਾਲ ਸੋਨੂ ਵਾਸੀ ਕੁਤਬੇਵਾਲ ਅਤੇ ਤਿੰਨ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵੱਲੋਂ ਸਤਲੁਜ ਦਰਿਆ ਵਿਚ ਨਜਾਇਜ਼ ਢੰਗ ਨਾਲ ਰੇਤ ਕੱਢੀ ਜਾ ਰਹੀ ਸੀ | ਪੁਲਿਸ ਵੱਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ, ਪਰ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਜਾ ਚੁੱਕੀ ਹੈ | ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ |