28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਰਾਗੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਨ ਸਮੇਂ ਭੁਪਿੰਦਰ ਸਿੰਘ ਨਿਮਾਣਾ ਨਾਲ ਬਾਬਾ ਅਜੀਤ ਸਿੰਘ ਅਤੇ ਹੋਰ | ਤਸਵੀਰ-ਸੇਵਕ ਸਿੰਘ <br/> 23-02-2026
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਸ਼੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿਚ ਸ਼ਹੀਦ ਹੋਣ ਵਾਲੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਜਫ਼ਰਵਾਲ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਾਲਿਆ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦਾ ਮੋਰਚਾ ਸਿੱਖ ਇਤਿਹਾਸ ਦੀ ਗੌਰਵਸ਼ਾਲੀ ਵਿਰਾਸਤ ਹੈ | ਜੋ ਸਾਨੂੰ ਵਰਤਮਾਨ ਵਿਚ ਵੀ ਹਰ ਪ੍ਰਕਾਰ ਦੇ ਸਮਕਾਲੀ ਜ਼ੁਲਮ, ਜ਼ਬਰ ਤੇ ਅਨਿਆਂ ਵਿਰੁੱਧ ਅੜਨ,ਲੜਨ ਤੇ ਹੱਕ ਸੱਚ ਦੀ ਸਥਾਪਤੀ ਲਈ ਤਨਦੇਹੀ ਨਾਲ ਯਤਨਸ਼ੀਲ ਹੋਣ ਵਾਸਤੇ ਪ੍ਰੇਰਨਾ ਬਖਸ਼ਦਾ ਹੈ | ਉਨ੍ਹਾਂ ਨੇ ਸਾਕਾ ਨਨਕਾਣਾ ਸਾਹਿਬ ਦੇ ਮੋਰਚੇ ਵਿਚ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ, ਸਿੰਘਣੀਆਂ ਤੇ ਭੁਜੰਗੀਆਂ ਦੀ ਲਾਸਾਨੀ ਸ਼ਹਾਦਤਾਂ ਨੂੰ ਆਪਣਾ ਸਿੱਜਦਾ ਭੇਟ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜੋਕੇ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਆਪਣੇ ਗੌਰਵਸ਼ਾਲੀ ਇਤਿਹਾਸ ਅਤੇ ਗੁਰੂ ਸਾਹਿਬਾਂ ਵੱਲੋ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸਕੰਲਪ ਦੇ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਤੇ ਯਤਨ ਕਰਨੇ ਚਾਹੀਦੇ ਹਨ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ | ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਂਝੇ ਤੌਰ 'ਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਜਫ਼ਰਵਾਲ ਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ | ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਬਾਬਾ ਅਜੀਤ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਕਵੰਲਪ੍ਰੀਤ ਸਿੰਘ ਸਚਦੇਵਾ, ਅਵਤਾਰ ਸਿੰਘ ਮਿੱਢਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਆਦਿ ਵਿਸੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵਾਰੀ ਨੂੰ ਨਾ ਚੜ੍ਹਾਉਣ 'ਤੇ ਕਾਰ ਸਵਾਰਾਂ ਨੇ ਪਿੱਛਾ ਕਰ ਕੇ ਬਸ ਅੱਗੇ ਕਾਰ ਕੀਤੀ ਖੜ੍ਹੀ ਅਗਲੀ ਖ਼ਬਰ 22ਵਾਂ ਅੰਮਿ੍ਤ ਸਾਗਰ ਸ਼ੁਕਰਨਾ ਸਮਾਗਮ ਜੈਕਾਰਿਆਂ ਦੀ ਗੂੰਜ 'ਚ ਹੋਇਆ ਸਮਾਪਤ <br/>
Ad Position 24