ਭਾਮੀਆਂ ਕਲਾਂ, 22 ਫਰਵਰੀ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵੱਖ-ਵੱਖ ਸਰਕਲ ਪ੍ਰਧਾਨ ਨਿਯੁਕਤ ਕੀਤੇ ਜਾ ਰਹੇ ਹਨ | ਇਸ ਕੜੀ ਨੂੰ ਅੱਗੇ ਤੋਰਦਿਆਂ ਨੌਜਵਾਨ ਯੂਥ ਆਗੂ ਬਲਜੀਤ ਸਿੰਘ ਬੱਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਸਰਕਲ ਮੁੰਡੀਆਂ ਦੇ ਪ੍ਰਧਾਨ ਥਾਪਦੇ ਹੋਏ ਕਿਹਾ ਕਿ ਬੱਲੀ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ 'ਚ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਦੀ ਅਣਥੱਕ ਮਿਹਨਤ ਨੂੰ ਦੇਖਦੇ ਹੋਏ ਇਸ ਨੌਜਵਾਨ ਯੂਥ ਆਗੂ ਨੂੰ ਸਰਕਲ ਮੁੰਡੀਆਂ ਕਲਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵ ਨਿਯੁਕਤ ਸਰਕਲ ਪ੍ਰਧਾਨ ਬਲਜੀਤ ਸਿੰਘ ਬੱਲੀ ਨੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਿਮਰਨਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਗਏ ਸਨਮਾਨ ਦੇ ਉਹ ਹਮੇਸ਼ਾ ਧੰਨਵਾਦੀ ਰਹਿਣਗੇ |