ਲੁਧਿਆਣਾ, 22 ਫਰਵਰੀ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵੱਲੋਂ ਕਿਸਾਨ, ਮਜ਼ਦੂਰ ਮੁਲਾਜ਼ਮ ਅਤੇ ਲੋਕ ਵਿਰੋਧੀ ਕਾਨੂੰਨ ਜਿਨ੍ਹਾਂ ਵਿੱਚ ਚਾਰ ਲੇਬਰ ਕੋਡ, ਮਨਰੇਗਾ ਨੂੰ ਖਤਮ ਕਰਕੇ ਨਵਾਂ ਕਾਨੂੰਨ ਲਿਆਉਣਾ, ਬਿਜਲੀ ਸੋਧ ਬਿਲ, ਬੀਜ ਬਿਲ ਅਤੇ ਭਾਰਤ ਅਮਰੀਕਾ ਵਪਾਰ ਸਮਝੌਤੇ ਦੇ ਖਿਲਾਫ਼ ਅੱਜ ਬੀਜੇਪੀ ਦੇ ਦਫਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ | ਇਸੇ ਤਰ੍ਹਾਂ ਅੱਜ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਉਸ ਦੇ ਮੰਤਰੀਆਂ ਦੇ ਖਿਲਾਫ ਧਰਨੇ ਦਿੱਤੇ ਗਏ | ਅੱਜ ਦਾ ਇਹ ਧਰਨਾ ਐਸਕੇਐਮ, ਟ੍ਰੇਡ ਯੂਨੀਅਨਾਂ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਦਿੱਤਾ ਗਿਆ | ਸੰਬੋਧਨ ਕਰਨ ਵਾਲਿਆਂ ਵਿਚ ਡਾਕਟਰ ਰਜਿੰਦਰ ਪਾਲ ਸਿੰਘ ਔਲਖ, ਰਘਬੀਰ ਸਿੰਘ ਬੈਨੀਪਾਲ, ਜਮੀਰ ਹੁਸੈਨ, ਅਵਤਾਰ ਸਿੰਘ, ਲਖਵਿੰਦਰ ਸਿੰਘ, ਅਜੀਤ ਸਿੰਘ ਧਾਂਦਰਾ, ਸੁਖਵਿੰਦਰ ਸਿੰਘ ਲੋਟੇ, ਕੇਵਲ ਸਿੰਘ ਬਨਵੈਤ, ਅਵਤਾਰ ਸਿੰਘ ਮੇਹਲੋ , ਸਰਬਜੀਤ ਸਿੰਘ ਸਰਹਾਲੀ, ਗੁਰਪ੍ਰੀਤ ਸਿੰਘ ਵੜੈਚ, ਜਗਦੀਸ਼ ਚੰਦ, ਹਰਜਿੰਦਰ ਸਿੰਘ, ਰਵਿੰਦਰ ਕੌਰ, ਜਸਵੰਤ ਜੀਰਖ, ਮਨਿੰਦਰ ਸਿੰਘ ਭਾਟੀਆ, ਜਗਦੀਪ ਸਿੰਘ, ਹਰਜਿੰਦਰ ਕੌਰ, ਗੁਰਪ੍ਰੀਤ ਸਿੰਘ ਮਹਿਦੂਦਾ ਅਤੇ ਚਮਕੌਰ ਸਿੰਘ ਨੂਰਪੁਰਾ ਸ਼ਾਮਿਲ ਸਨ | ਪ੍ਰਧਾਨਗੀ ਮੰਡਲ ਵਿੱਚ ਅਮਰਨਾਥ ਕੂਮ ਕਲਾਂ, ਪਰਮਜੀਤ ਸਿੰਘ,ਵਿਜੇ ਕੁਮਾਰ, ਦੇਵਰਾਜ ਲਖਵਿੰਦਰ ਸਿੰਘ, ਜਸਵੀਰ ਝੱਜ, ਜਸਪ੍ਰੀਤ ਸਿੰਘ, ਰਣਵੀਰ ਸਿੰਘ ਰੁੜਕਾ, ਗੁਰਜੀਤ ਸਿੰਘ ਜਗਪਾਲ, ਡੀ ਪੀ ਮੌੜ ਅਯੋ ਨਰੇਸ਼ ਗੌੜ ਸ਼ਾਮਿਲ ਸਨ | ਸਟੇਜ ਦੀ ਕਾਰਵਾਈ ਹਰਨੇਕ ਸਿੰਘ ਗੁੱਜਰਵਾਲ ਅਤੇ ਨੌਜਵਾਨ ਕਿਸਾਨ ਆਗੂ ਮਨੂ ਬੁਆਣੀ ਨੇ ਬਾਖੂਬੀ ਨਿਭਾਈ | ਜਿਨ੍ਹਾਂ ਜਥੇਬੰਦੀਆਂ ਨੇ ਹਿੱਸਾ ਲਿਆ ਉਨ੍ਹਾਂ ਵਿਚ ਏਟਕ, ਇੰਟਕ , ਸੀਟੂ, ਸੀਟੀਯੂ ਪੰਜਾਬ, ਕਾਰਖਾਨਾ ਮਜ਼ਦੂਰ ਯੂਨੀਅਨ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ 1936, ਟੈਕਨੀਕਲ ਸਰਵਿਸ ਯੂਨੀਅਨ, ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ, ਪੈਨਸ਼ਨਰਜ਼ ਯੂਨੀਅਨ, ਬੀਕੇਯੂ ਲੱਖੋਵਾਲ, ਬੀਕੇਯੂ ਉਗਰਾਹਾਂ, ਵੇਰਕਾ ਆਊਟ ਸੋਰਸ ਮੁਲਾਜ਼ਮ ਯੂਨੀਅਨ, ਬੀਕੇਯੂ ਡਕੌਂਦਾ ਜਥੇਬੰਦੀਆਂ ਨੇ ਹਿੱਸਾ ਲਿਆ |