29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

'ਆਪ' ਸਰਕਾਰ 'ਚ ਭਿ੍ਸ਼ਟਾਚਾਰ ਦਾ ਬੋਲਬਾਲਾ-ਬੈਂਸ ਕੁਰੱਪਸ਼ਨ ਤੋਂ ਦੁਖੀ ਲੋਕਾਂ ਨੇ ਬੈਂਸ ਨੂੰ ਦੱਸੀਆਂ ਆਪਣੀਆਂ ਮੁਸ਼ਕਿਲਾਂ <br/>

Ad Position 21
No active advertisement
ਵਾਰਡ ਨੰ. 33 ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ | ਤਸਵੀਰ-ਕੁਲਵੰਤ ਸਿੰਘ ਸੱਪਲ <br/> 23-02-2026
ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 33 ਵਿਚ ਮਹਿਲਾ ਵਿੰਗ ਹਲਕਾ ਦੱਖਣੀ ਦੀ ਬਲਾਕ ਪ੍ਰਧਾਨ ਕਮਲਜੀਤ ਕੌਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਰਕਾਰ ਦੀਆਂ ਨੀਤੀਆਂ ਤੋਂ ਜਨਤਾ ਪਰੇਸ਼ਾਨ ਮੀਟਿੰਗ ਦੌਰਾਨ ਵਾਰਡ ਨੰਬਰ 33 ਦੇ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟਾਇਆ | ਲੋਕਾਂ ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ ਵਿਚ ਭਿ੍ਸ਼ਟਾਚਾਰ (ਕਰੱਪਸ਼ਨ) ਸਿਖਰਾਂ 'ਤੇ ਹੈ | ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਆਦਮੀ ਦਾ ਜੀਣਾ ਮੁਸ਼ਕਿਲ ਹੋ ਗਿਆ ਹੈ | ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਅੱਜ ਪੰਜਾਬ ਦਾ ਹਰ ਨਾਗਰਿਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ, ਜਿਸ 'ਬਦਲਾਅ' ਦੇ ਨਾਮ 'ਤੇ ਲੋਕਾਂ ਨੇ ਵੋਟਾਂ ਪਾਈਆਂ ਸਨ, ਉਹ ਬਦਲਾਅ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ ਰਹਿ ਗਿਆ ਹੈ | ਵਾਰਡ ਨੰਬਰ 33 ਦੇ ਲੋਕਾਂ ਨੇ ਜੋ ਦੁੱਖ ਮੇਰੇ ਅੱਗੇ ਰੱਖੇ ਹਨ, ਉਹ ਸਾਬਤ ਕਰਦੇ ਹਨ ਕਿ ਪ੍ਰਸ਼ਾਸਨ ਨਾਮ ਦੀ ਕੋਈ ਚੀਜ਼ ਨਹੀਂ ਰਹੀ | ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਹ ਅੰਧੇਰਗਰਦੀ ਜ਼ਿਆਦਾ ਦੇਰ ਨਹੀਂ ਚੱਲੇਗੀ, ਜਿਵੇਂ ਹੀ ਸੱਤਾ ਦੀ ਵਾਗਡੋਰ ਸਾਡੇ ਹੱਥ ਆਵੇਗੀ, ਅਸੀਂ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਾਂਗੇ | ਇਸ ਮੌਕੇ ਲੋਕ ਪੈ੍ਰਜ਼ੀਡੈਂਟ ਬਲਜੀਤ ਨੀਟੂ ਹਲਕਾ ਸਾਊਥ, ਸੁਰਿੰਦਰ ਪਾਲ ਚੌਧਰੀ, ਉਮਾ ਸ਼ੰਕਰ, ਰਾਮ ਅਵਦ, ਜਤਿੰਦਰ, ਦਵਿੰਦਰ, ਆਸਿਫ ਅਲੀ, ਡਾ. ਕੁਲਦੀਪ, ਸੰਤੋਸ਼ ਸ਼ਰਮਾ, ਜਸਵੀਰ ਕੌਰ, ਹਰਪ੍ਰੀਤ ਕੌਰ, ਦਲਜੀਤ ਕੌਰ, ਨਵਜੋਤ ਕੌਰ, ਕੁਲਵਿੰਦਰ ਕੌਰ, ਦਲੀਪ ਕੁਮਾਰ, ਪਰਮਜੀਤ ਕੌਰ, ਡਾ. ਮਨੋਜ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ <br/> ਅਗਲੀ ਖ਼ਬਰ ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ <br/>
Ad Position 24