21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਮਿ੍ਤਕ ਕੁੱਤਿਆਂ ਦੀਆਂ ਭਾਰੀ ਮਾਤਰਾ ਵਿਚ ਖੱਲਾਂ ਬਰਾਮਦ <br/>

Ad Position 21
No active advertisement
ਅਜੀਤ ਡੈਸਕ 24-02-2026
ਲੁਧਿਆਣਾ, 23 ਫਰਵਰੀ (ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਢਿੱਲੋਂ ਨਗਰ ਵਿਚ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਮਿ੍ਤਕ ਕੁੱਤਿਆਂ ਦੀਆਂ ਖੱਲਾਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਪੁਲਿਸ ਵਲੋਂ ਐਨੀਮਲ ਵੈੱਲਫੇਅਰ ਜਥੇਬੰਦੀ ਦੀ ਮੁਖੀ ਕਵਿਤਾ ਸ਼ਰਮਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਸੀ, ਜਦੋਂ ਉਨ੍ਹਾਂ ਨੇ ਪਲਾਟ ਵਿਚ ਜਾ ਕੇ ਦੇਖਿਆ ਤਾਂ ਉੱਥੇ 15 ਦੇ ਕਰੀਬ ਮਿ੍ਤਕ ਕੁੱਤਿਆਂ ਦੀਆਂ ਖੱਲਾਂ ਅਤੇ ਦੰਦ ਪਏ ਹੋਏ ਸਨ | ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਅਣਪਛਾਤੇ ਵਿਅਕਤੀਆਂ ਵਲੋਂ ਕੁੱਤਿਆਂ ਨੂੰ ਮਾਰ ਕੇ ਉਨ੍ਹਾਂ ਦਾ ਮਾਸ ਖਾਣ ਪੀਣ ਦੀਆਂ ਵਸਤੂਆਂ ਵਿਚ ਵਰਤਿਆ ਜਾ ਰਿਹਾ ਹੈ | ਜ਼ਿਆਦਾਤਰ ਇਹ ਕੁੱਤੇ ਪਾਲਤੂ ਹਨ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗਲਾਡਾ ਵਲੋਂ ਡਿਫਾਲਟਰ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਅਗਲੀ ਖ਼ਬਰ ਦਿੱਲੀ ਜੀ. ਟੀ. ਰੋਡ 'ਤੇ ਭਿਆਨਕ ਹਾਦਸਾ, ਮੋਟਰਸਾਈਕਲ-ਆਟੋ ਟੱਕਰ 'ਚ 2 ਦੀ ਮੌਤ
Ad Position 24