21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੂਬਾ ਵਾਸੀ ਪੰਜਾਬ ਵਿਚ ਅਕਾਲੀ ਸਰਕਾਰ ਲਿਆਉਣ ਲਈ ਉਤਾਵਲੇ-ਸੁਖਬੀਰ ਸਿੰਘ ਬਾਦਲ <br/>

Ad Position 21
No active advertisement
ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੂੰ ਥਾਪੜਾ ਦੇਣ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਰਤਨ ਸਿੰਘ ਕਮਾਲਪੁਰੀ | ਅਜੀਤ ਤਸਵੀਰ <br/> 24-02-2026
ਆਲਮਗੀਰ, 23 ਫਰਵਰੀ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਵਿਧਾਨ ਸਭਾ ਹਲਕਾ ਗਿੱਲ ਤੋਂ ਪਾਰਟੀ ਦੇ ਅਬਜ਼ਰਵਰ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਹਲਕਾ ਗਿੱਲ ਦੇ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੀ ਸਾਂਝੀ ਅਗਵਾਈ ਹੇਠ ਹਲਕੇ ਦੇ ਆਗੂਆਂ ਅਤੇ ਵਰਕਰਾਂ ਦਾ ਇਕ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ | ਮਿਲਣੀ ਮੌਕੇ ਪਾਰਟੀ ਪ੍ਰਧਾਨ ਬਾਦਲ ਨੇ ਕਿਹਾ ਕਿ ਮਹਰੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕੀਤੇ ਗਏ ਕਾਰਜਾਂ ਨੂੰ ਲੋਕ ਯਾਦ ਕਰਕੇ ਸੂਬਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ | ਉਨ੍ਹਾਂ ਨੇ ਆਗੂਆਂ ਅਤੇ ਵਰਕਰਾਂ ਨੂੰ ਸਖ਼ਤ ਤਾਕੀਦ ਕੀਤੀ ਕਿ ਸੂਬਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਗਠਨ ਲਈ ਆਗੂ ਅਤੇ ਵਰਕਰ ਹੁਣ ਤੋਂ ਹੀ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੁਰੰਤ ਆਰੰਭ ਕਰਨ | ਬਾਦਲ ਨੇ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੂੰ ਹਲਕਾ ਗਿੱਲ ਤੋਂ ਤਕੜੇ ਹੋ ਕੇ ਕੰਮ ਕਰਨ ਤੇ ਮੀਟਿੰਗਾਂ ਜਰੀਏ ਪਾਰਟੀ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਸਖ਼ਤ ਤਾਕੀਦ ਕੀਤੀ | ਵਫ਼ਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਹਰਪ੍ਰੀਤ ਸਿੰਘ ਸਿਮਕ ਸਾਬਕਾ ਜੱਜ, ਗੁਰਜੀਤ ਸਿੰਘ ਲਹਿਰਾ, ਸੁਖਦਰਸ਼ਨ ਸਿੰਘ ਪੋਹਿੜ, ਹਰਬੰਸ ਸਿੰਘ ਗੋਪਾਲਪੁਰ, ਹਰਸਿਮਰਨ ਸਿੰਘ, ਇਕਬਾਲ ਸਿੰਘ, ਰਘਬੀਰ ਸਿੰਘ ਥਰੀਕੇ, ਹਰਦੀਪ ਸਿੰਘ ਮਨਸੂਰਾ, ਅਦਰਸ਼ਪਾਲ ਸਿੰਘ ਬਿੰਨੀ, ਰਤਨ ਸਿੰਘ ਕਮਾਲਪੁਰੀ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਜਥੇਦਾਰ ਜਸਵੰਤ ਸਿੰਘ ਹਰਨਾਮਪੁਰਾ, ਪਰਮਜੀਤ ਸਿੰਘ ਨੱਤ, ਨਗਿੰਦਰ ਸਿੰਘ ਬਿੱਟੂ ਤੋਂ ਇਲਾਵਾ ਸਮੂਹ ਸਰਕਲ ਪ੍ਰਧਾਨ ਅਤੇ ਸੀਨੀਅਰ ਆਗੂ ਵੱਡੀ ਗਿਣਤੀ ਵਿਚ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਗਲਾਡਾ ਵਲੋਂ ਡਿਫਾਲਟਰ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ
Ad Position 24