21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ <br/>

Ad Position 21
No active advertisement
ਕਾਬੂ ਕੀਤਾ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨਾਲ | ਅਜੀਤ ਤਸਵੀਰ <br/> 24-02-2026
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੀ ਸ਼ਵਪਨ ਸ਼ਰਮਾ ਆਈ.ਪੀ.ਐਸ., ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ, ਸ੍ਰੀ ਹਰਪਾਲ ਸਿੰਘ ਪੀ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ, ਸ੍ਰੀ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਸ੍ਰੀ ਹਰਸ਼ਪ੍ਰੀਤ ਸਿੰਘ ਪੀ.ਪੀ.ਐਸ., ਸਹਾਇਕ ਕਮਿਸ਼ਨਰ ਪੁਲਿਸ ਡਿਟੈਕਟਿਵ-1 ਲੁਧਿਆਣਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਵਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ''ਯੁੱਧ ਨਸ਼ਿਆ ਵਿਰੁੱਧU ਮੁਹਿੰਮ ਤਹਿਤ ਇੰਸਪੈਕਟਰ ਅਵਤਾਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਮੁੰਡੀਆ ਏਰੀਆ ਵਿੱਚੋਂ ਸੁਮਿਤ ਉਰਫ ਨਿੱਕੂ ਪੁੱਤਰ ਕਮਲ ਪਾਲ ਵਾਸੀ ਮਕਾਨ ਨੰਬਰ 6, ਗਲੀ ਨੰਬਰ 6, ਮੁਹੱਲਾ ਨਾਨਕ ਨਗਰ, 33 ਫੁੱਟਾ ਰੋਡ, ਰਾਮ ਨਗਰ, ਥਾਣਾ ਜਮਾਲਪੁਰ ਲੁਧਿਆਣਾ ਨੂੰ ਕਾਬੂ ਕਰਕੇ ਉਸਨੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਦੋਸ਼ੀ ਖਿਲਾਫ਼ ਮੁਕੱਦਮਾ ਨੰਬਰ 41 ਅਧੀਨ ਧਾਰਾ 21-ਬੀ/61/85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਜਮਾਲਪੁਰ ਲੁਧਿਆਣਾ ਵਿੱਚ ਦਰਜ ਰਜਿਸਟਰਜ ਕੀਤਾ ਹੈ | ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਬਰਾਮਦ ਕੀਤੀ ਗਈ ਹੈਰੋਇਨ ਉਹ ਰਵੀ ਖੱਚਰ ਪੁੱਤਰ ਰਾਮੇਸ਼ ਕੁਮਾਰ ਵਾਸੀ ਗਲੀ ਨੰਬਰ 08, ਗਗਨ ਨਗਰ ਡਾਬਾ ਲੁਧਿਆਣਾ ਅਤੇ ਮਨੀ ਖੱਚਰ ਪੁੱਤਰ ਰਾਮੇਸ਼ ਕੁਮਾਰ ਪਾਸੋਂ ਲੈ ਕੇ ਆਉਂਦਾ ਸੀ | ਉਕਤ ਵਿਅਕਤੀਆਂ ਨੂੰ ਵੀ ਇਸ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਗਿ੍ਫਤਾਰੀ ਬਾਕੀ ਹੈ | ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦਾ ਸਫ਼ਾਈ ਮੁਹਿੰਮ ਹੁਣ ਐਕਸ਼ਨ ਮੋਡ 'ਚ ਜ਼ੋਨਲ ਕਮਿਸ਼ਨਰ ਮੈਦਾਨ 'ਚ, ਹਰ ਇਲਾਕੇ ਦੀ ਹੋ ਰਹੀ ਕੜੀ ਜਾਂਚ <br/... ਅਗਲੀ ਖ਼ਬਰ ਸੂਬਾ ਵਾਸੀ ਪੰਜਾਬ ਵਿਚ ਅਕਾਲੀ ਸਰਕਾਰ ਲਿਆਉਣ ਲਈ ਉਤਾਵਲੇ-ਸੁਖਬੀਰ ਸਿੰਘ ਬਾਦਲ <br/>
Ad Position 24