ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਕੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਅਜੇ ਕੁਮਾਰ ਨੇ ਦੱਸਿਆ ਕਿ ਏ.ਐਨ.ਟੀ.ਐਫ. ਦੀ ਏ.ਆਈ.ਜੀ. ਵਸਤਲਾ ਗੁਪਤਾ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਸੰਦੀਪ ਸਿੰਘ, ਮਨਿੰਦਰ ਸਿੰਘ ਅਤੇ ਗੁਰਨੇਕ ਸਿੰਘ ਉਰਫ ਗਗਨੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿੱਲੋ 453 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਾਢੇ 7 ਕਰੋੜ ਰੁਪਏ ਦੱਸੀ ਜਾ ਰਹੀ ਹੈ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |