22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕਾਂਗਰਸ ਦੀ ਬਰਨਾਲਾ ਰੈਲੀ ਇਕ ਟਰੇਲਰ, 27 'ਚ ਦਿਖਾਵਾਂਗੇ ਫ਼ਿਲਮ-ਬੈਂਸ

Ad Position 21
No active advertisement
ਅਜੀਤ ਡੈਸਕ 24-02-2026
ਲੁਧਿਆਣਾ, 23 ਫਰਵਰੀ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਪਾਰਟੀ ਸਰਪ੍ਰਸਤ ਸ੍ਰੀ ਰਾਹੁਲ ਗਾਂਧੀ ਅਤੇ ਪਾਰਟੀ ਦੇ ਕÏਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਹੇਠ ਇਕਜੱੁਟ ਹੈ | ਸਾਲ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਸੂਬੇ ਵਿਚ ਕਾਂਗਰਸ ਦੀ ਹੋ ਰਹੀ ਚੜ੍ਹਾਈ ਨੂੰ ਦੇਖਦੇ ਵਿਰੋਧੀ ਪਾਰਟੀਆਂ ਅਕਾਲੀ ਦਲ ਬਾਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਤਰੇਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ | ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਹੇ | ਉਨ੍ਹਾਂ ਦੱਸਿਆ ਕਿ ਸਾਲ 27 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੰਜਾਬ ਵਿਚ ਚੋਣ ਵਿਗਲ ਵੱਜ ਚੁੱਕਾ ਹੈ, ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਮਰ ਕੱਸੇ ਕੱਸ ਲਏ ਹਨ | ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਦੀ ਪਹਿਲੀ ਰੈਲੀ 28 ਫਰਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਹੋਣ ਜਾ ਰਹੀ ਹੈ, ਜਿਸ ਵਿਚ ਪਾਰਟੀ ਸਰਪ੍ਰਸਤ ਸ੍ਰੀ ਰਾਹੁਲ ਗਾਂਧੀ ਅਤੇ ਕÏਮੀ ਪ੍ਰਧਾਨ ਸ੍ਰੀ ਖੜਗੇ ਪਹੁੰਚ ਰਹੇ ਹਨ | ਮਾਲਵਾ ਖੇਤਰ ਵਿਚ ਹੋਣ ਵਾਲੀ ਇਹ ਰੈਲੀ ਕਾਂਗਰਸ ਪਾਰਟੀ ਦੀ ਜਿੱਤ ਦਾ ਮੁੱਢ ਬੰਨੇ੍ਹਗੀ | ਉਨ੍ਹਾਂ ਦੱਸਿਆ ਕਿ ਵਿਰੋਧੀਆਂ ਪਾਰਟੀਆਂ ਲਈ ਇਹ ਰੈਲੀ ਸਿਰਫ਼ ਇਕ ਟਰੇਲਰ ਹੋਵੇਗੀ | ਕਾਂਗਰਸ ਨੂੰ ਲੋਕਾਂ ਦੇ ਮਿਲ ਰਹੇ ਸਹਿਯੋਗ ਸਦਕਾ ਪਾਰਟੀ ਫ਼ਿਲਮ ਤਾਂ ਵਿਰੋਧੀਆਂ ਨੂੰ 2027 ਵਿਚ ਦਿਖਾਏਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੇ ਉਦਾਸੀਨ ਰਵੱਈਏ ਕਾਰਨ ਬੁੱਢੇ ਦਰਿਆ ਦੀ ਸਮੱਸਿਆ ਦਾ ਨਹੀਂ ਹੋ ਰਿਹਾ ਹੱਲ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਜਪ ਤਪ ਚੁਪਹਿਰਾ ਸਮਾਗਮ 26 ਨੂੰ <br/>
Ad Position 24