22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਯਾਦਗਾਰੀ ਹੋ ਨਿਬੜਿਆ ਰਾਗ ਬਸੰਤ ਕੀਰਤਨ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਾਲਿਆਂ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ, ਪਰਮਿੰਦਰ ਸਿੰਘ, ਚਰਨਜੀਤ ਸਿੰਘ ਅਤੇ ਮਲਕੀਤ ਸਿੰਘ | ਤਸਵੀਰ-ਸੇਵਕ ਸਿੰਘ <br/> 24-02-2026
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਸਹਿਯੋਗ ਸਦਕਾ ਕਰਵਾਇਆ ਰਾਗ ਬਸੰਤ ਕੀਰਤਨ ਸਮਾਗਮ ਯਾਦਗਾਰੀ ਹੋ ਨਿਬੜਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਗੁਰੂ ਸਾਹਿਬਾਨ ਅਤੇ ਭਗਤਾਂ ਵਲੋਂ ਉਚਰੀ ਇਲਾਹੀ ਬਾਣੀ ਦੇ ਸਿਧਾਂਤਕ ਤੇ ਭਾਵਨਾਤਮਕ ਸੰਦੇਸ਼ ਨੂੰ ਸੰਸਾਰ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਹਿੱਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਕਰਵਾਇਆ ਰਾਗ ਬਸੰਤ ਕੀਰਤਨ ਸਮਾਗਮ ਇਕ ਯਾਦਗਾਰੀ ਸਮਾਗਮ ਸੀ | ਸਮਾਗਮ 'ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ, ਭਾਈ ਗੁਰਜੰਟ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਅਤੇ ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ, ਭਾਈ ਕੁਲਦੀਪ ਸਿੰਘ, ਭਾਈ ਗੁਰਮੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਬਸੰਤ ਰਾਗ ਵਿਚ ਗੁਰਬਾਣੀ ਦਾ ਅਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਨ੍ਹਾਂ ਸਮਾਗਮਾਂ 'ਚ ਵਿਸ਼ੇਸ਼ ਤੌਰ 'ਤੇ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਅਤੇ ਸੰਤ ਗਿਆਨੀ ਅਮੀਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਹਾਜ਼ਰੀ ਭਰਕੇ ਕਥਾ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਬਸੰਤ ਰਾਗ ਦੇ ਉਚਾਰਨ ਸਬੰਧੀ ਖੋਜ ਭਰਪੂਰ ਚਾਨਣਾ ਪਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਬੀਬੀ ਦਵਿੰਦਰ ਕੌਰ, ਕਰਮਜੀਤ ਕੌਰ, ਕੁਲਜੀਤ ਕੌਰ, ਸਿਮਰਨ ਕੌਰ, ਅਮਿ੍ਤਪਾਲ ਕੌਰ, ਤਜਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਐਸ. ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ <br/> ਅਗਲੀ ਖ਼ਬਰ ਸੰਤ ਬਾਬਾ ਅਮੀਰ ਸਿੰਘ ਵਲੋਂ ਤਿੰਨ ਦਿਨਾਂ ਵਿਸ਼ਵ ਪੰਜਾਬੀ ਕਾਨਫਰੰਸ ਦੀ ਸਫਲ ਸਮਾਪਤੀ ਉਪਰੰਤ ਕੀਤਾ ਧੰਨਵਾਦ <br/>
Ad Position 24