08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਚੌਂਕੀ ਇੰਚਾਰਜ 15 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ <br/>

Ad Position 21
No active advertisement
ਅਜੀਤ ਡੈਸਕ 25-02-2026
ਲੁਧਿਆਣਾ, 24 ਫਰਵਰੀ (ਆਹੂਜਾ)-ਵਿਜੀਲੈਂਸ ਬਿਊਰੋ ਨੇ ਡਿਵੀਜ਼ਨ ਨੰਬਰ 8 ਪੁਲਿਸ ਸਟੇਸ਼ਨ ਅਧੀਨ ਆਉਂਦੀ ਪੁਲਿਸ ਚੌਕੀ ਕੈਲਾਸ਼ ਦੇ ਇੰਚਾਰਜ ਏਐਸਆਈ ਜਨਕਰਾਜ ਨੂੰ 4.57 ਕਰੋੜ ਰੁਪਏ ਦੀ ਧੋਖਾਧੜੀ ਦੇ ਕਥਿਤ ਦੋਸ਼ੀ ਤੋਂ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿ੍ਫ਼ਤਾਰ ਕੀਤਾ | ਇਹ ਕਾਰਵਾਈ ਨਿਊ ਕੁੰਦਨਪੁਰੀ ਦੇ ਅਮਿਤ ਕੁਮਾਰ ਪੱਬੀ ਦੇ ਭਰਾ ਗੌਰਵ ਕੁਮਾਰ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ, ਜਿਸਨੂੰ ਪੁਲਿਸ ਨੇ ਧੋਖਾਧੜੀ ਦੇ ਇੱਕ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਸੀ | ਗੌਰਵ ਕੁਮਾਰ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ 5 ਜਨਵਰੀ ਨੂੰ ਉਸ ਦੇ ਭਰਾ ਅਮਿਤ ਕੁਮਾਰ ਪੱਬੀ ਵਿਰੁੱਧ ਆਈਪੀਸੀ ਦੀ ਧਾਰਾ 420 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ | ਉਸ ਨੇ ਦੋਸ਼ ਲਗਾਇਆ ਕਿ ਏਐਸਆਈ ਨੇ ਰਿਸ਼ਵਤ ਮੰਗੀ ਸੀ ਅਤੇ ਵਾਅਦਾ ਕੀਤਾ ਸੀ ਕਿ ਉਹ ਅਮਿਤ ਕੁਮਾਰ ਪੱਬੀ ਦੇ ਪੁਲਿਸ ਰਿਮਾਂਡ ਲਈ ਅਦਾਲਤ ਵਿੱਚ ਪੈਰਵੀ ਨਹੀਂ ਕਰੇਗਾ | ਇਸ ਲਈ ਉਹਨਾਂ ਦਾ ਸੌਦਾ 15 ਹਜ਼ਾਰ ਵਿਚ ਤੈਅ ਹੋਇਆ ਸੀ | ਗੌਰਵ ਵਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਕਰਦੇ ਉਕਤ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰ ਲਿਆ | ਵਿਜੀਲੈਂਸ ਅਧਿਕਾਰੀਆਂ ਵੱਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/> ਅਗਲੀ ਖ਼ਬਰ ਮੌਜੂਦਾ ਸਰਕਾਰ ਤੋਂ ਹਰ ਵਰਗ ਦੁਖੀ-ਹਰਿੰਦਰ ਸਹੋਤਾ
Ad Position 24