08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕੇਂਦਰੀ ਜੇਲ੍ਹ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/>

Ad Position 21
No active advertisement
ਅਜੀਤ ਡੈਸਕ 25-02-2026
ਦੋ ਬੰਦਿਆਂ ਸਮੇਤ ਜੇਲ੍ਹ ਮੁਲਾਜ਼ਮ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਜੇਲ੍ਹ ਦੇ ਮੁਲਾਜ਼ਮ ਪਾਸਕੋ ਕਰਮਚਾਰੀ ਮਨਪ੍ਰੀਤ ਸਿੰਘ ਹਵਾਲਾਤੀ ਸਤਵਿੰਦਰ ਸਿੰਘ ਅਤੇ ਕੈਦੀ ਰਿੱਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਬੀਤੇ ਦਿਨ ਜੇਲ੍ਹ ਦੀ ਚੈਕਿੰਗ ਕੀਤੀ ਤਾਂ ਇਹਨਾਂ ਕਥਿਤ ਦੋਸ਼ੀਆਂ ਸਤਵਿੰਦਰ ਸਿੰਘ ਅਤੇ ਰਿੱਕੀ ਪਾਸੋਂ 30 ਗ੍ਰਾਮ ਨਸ਼ੀਲਾ ਪਾਊਡਰ 1400 ਗ੍ਰਾਮ ਤੰਬਾਕੂ ਅਤੇ ਦੋ ਮੋਬਾਈਲ ਬਰਾਮਦ ਕੀਤੇ ਗਏ | ਪੁੱਛ ਪੜਤਾਲ ਦੌਰਾਨ ਇਹਨਾਂ ਬੰਦਿਆਂ ਨੇ ਦੱਸਿਆ ਕਿ ਇਹ ਨਸ਼ੀਲੇ ਪਦਾਰਥ ਉਨ੍ਹਾਂ ਨੂੰ ਮਨਪ੍ਰੀਤ ਸਿੰਘ ਵਲੋਂ ਸਪਲਾਈ ਕੀਤੇ ਗਏ ਹਨ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਮਨਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਚੌਂਕੀ ਇੰਚਾਰਜ 15 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ <br/>
Ad Position 24