ਅੰਬ ਗਰੁੱਪ ਦੀ ਟੀਮ ਵਲੋਂ ਇੰਜੀਨੀਅਰਿੰਗ ਕਾਲਜ ਵਿਖੇ ਕੀਤੀ ਵਿਸ਼ਾਲ ਰੈਲੀ
ਲੁਧਿਆਣਾ, 24 ਫਰਵਰੀ (ਜਸਵਿੰਦਰ ਸਿੰਘ)-ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਇਲੈੱਕਸ਼ਨ ਚੇਅਰਮੈਨ ਵਲੋਂ ਅਲਾਟ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿਚ ਅੰਬ ਗਰੁੱਪ ਵਲੋਂ ਬਲਦੇਵ ਸਿੰਘ ਵਾਲੀਆ ਅਤੇ ਮਨਮੋਹਨ ਸਿੰਘ ਦੀ ਅਗਵਾਈ ਵਿਚ ਇੰਜੀਨੀਅਰਿੰਗ ਕਾਲਜ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ | ਇਸ ਰੈਲੀ ਵਿਚ ਭਾਰੀ ਗਿਣਤੀ ਵਿਚ ਮੁਲਾਜ਼ਮ ਸ਼ਾਮਿਲ ਹੋਏ | ਇੱਥੇ ਦੂਸਰੇ ਗਰੁੱਪ ਵਲੋਂ 8 ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਕਾਰਨ ਇਸ ਟੀਮ ਦੇ 7 ਉਮੀਦਵਾਰ ਨਿਰਵਿਰੋਧ ਚੁਣੇ ਜਾਣ ਕਾਰਨ ਇਸ ਟੀਮ ਵਿਚ ਭਾਰੀ ਉਤਸ਼ਾਹ ਹੈ | ਅੱਜ ਇਸ ਮੀਟਿੰਗ ਵਿਚ ਅੰਬ ਗਰੁੱਪ ਦੀ ਟੀਮ ਦੇ ਪ੍ਰਚਾਰ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਸਮੂਹ ਲੈਬ ਸਟਾਫ਼ ਵਲੋਂ ਅੰਬ ਗਰੁੱਪ ਦੀ ਟੀਮ ਦਾ ਸਮਰਥਨ ਕੀਤਾ ਗਿਆ | ਪ੍ਰਧਾਨਗੀ ਦੇ ਅਹੁਦੇ ਦੇ ਉਮੀਦਵਾਰ ਅਤੇ ਇਸ ਸਮੇਂ ਦੇ ਮੌਜੂਦਾ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੇ ਪਿਛਲੇ 10 ਸਾਲਾਂ ਤੋਂ ਲਗਾਤਾਰ ਇਸ ਟੀਮ ਨੂੰ ਮੁਲਾਜ਼ਮਾਂ ਦੀ ਸੇਵਾ ਦਾ ਮੌਕਾ ਦਿੱਤਾ ਹੈ | ਇਸ ਦੌਰਾਨ ਉਨ੍ਹਾਂ ਦੀ ਟੀਮ ਨੇ ਮੁਲਾਜ਼ਮਾਂ ਦੀਆਂ ਕਈ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰਵਾਇਆ | ਉਨ੍ਹਾਂ ਨੇ ਕਿਹਾ ਕਿ ਆਪਣੀਆਂ ਮੰਗਾਂ ਤੋਂ ਇਲਾਵਾ ਅੰਬ ਗਰੁੱਪ ਦੀ ਟੀਮ ਵਲੋਂ ਜੋ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ, ਉਸ ਦੀ ਹਰ ਮੰਗ ਪੂਰੀ ਕਰਵਾਉਣ ਲਈ ਸਾਡੀ ਟੀਮ ਵਚਨਬੱਧ ਰਹੇਗੀ | ਇਸ ਤੋਂ ਇਲਾਵਾ ਇਸ ਰੈਲੀ ਨੂੰ ਮਨਮੋਹਨ ਸਿੰਘ, ਨਵਨੀਤ ਸ਼ਰਮਾ, ਲਾਲ ਬਹਾਦਰ ਯਾਦਵ, ਹਰਜੀਤ ਸਿੰਘ ਖੰਟ (ਚੇਅਰਮੈਨ ਪੀ.ਏ.ਯੂ. ਇੰਪਲਾਈਜ਼ ਫੈਡਰੇਸ਼ਨ), ਅਵਤਾਰ ਚੰਦ (ਚੇਅਰਮੈਨ ਪੀ.ਏ.ਯੂ. ਪ੍ਰੋਗਰੈਸਿਵ ਇੰਪਲਾਈਜ਼ ਫਰੰਟ), ਧਰਮਿੰਦਰ ਸਿੰਘ ਸਿੱਧੂ ਅਤੇ ਗੁਰਇਕਬਾਲ ਸਿੰਘ ਸੋਹੀ ਨੇ ਸੰਬੋਧਨ ਕੀਤਾ | ਇਸ ਰੈਲੀ ਵਿਚ ਹਰਜੀਤ ਸਿੰਘ ਖੰਟ, ਅਵਤਾਰ ਚੰਦ, ਲਾਲ ਬਹਾਦੁਰ ਯਾਦਵ, ਸੁਖਵਿੰਦਰ ਸਿੰਘ ਗਿੱਲ, ਕੇਸ਼ਵ ਸੈਣੀ, ਨਵਨੀਤ ਸ਼ਰਮਾ, ਨਰਿੰਦਰ ਸਿੰਘ ਸੇਖੋਂ, ਰਣਜੀਤ ਸਿੰਘ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਗੁਰਇਕਬਾਲ ਸਿੰਘ ਸੋਹੀ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਿੰਦਰ ਸਿੰਘ, ਬਰਿੰਦਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ, ਸ਼ਮਸ਼ੇਰ ਸਿੰਘ, ਚਰਨ ਦਾਸ, ਜਸਵੀਰ ਸਿੰਘ, ਸੰਦੀਪ ਪਾਠਕ, ਸੁਰਿੰਦਰ ਕੁਮਾਰ, ਰਕੇਸ਼ ਕੌਡਲ, ਪਿ੍ੰਸ ਗਰਗ, ਹਰਪ੍ਰੀਤ ਸਿੰਘ, ਕਰਮਵੀਰ ਸਿੰਘ, ਧਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਹੁਸਨ ਕੁਮਾਰ, ਬਲਜੀਤ ਸਿੰਘ, ਕੁਲਦੀਪ ਸਿੰਘ, ਨਰਿੰਦਰ ਕਾਲੜਾ, ਰਾਵਲ ਵਾਲੀਆ, ਜਤਿੰਦਰ ਕੁਮਾਰ, ਕੰਵਲਜੀਤ ਸਿੰਘ, ਮਨਜਿੰਦਰ ਸਿੰਘ, ਤੇਜਿੰਦਰ ਸਿੰਘ, ਜਤਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਗਗਨਦੀਪ ਸ਼ਰਮਾ ਆਦਿ ਹਾਜ਼ਰ ਰਹੇ |
ਪੀ. ਏ. ਯੂ. ਇੰਪਲਾਈਜ਼ ਯੂਨੀਅਨ ਚੋਣਾਂ
ਅਜੀਤ ਡੈਸਕ
25-02-2026