10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਯੁਵਕ ਕਲੱਬ ਪਾਲਿਸੀ 2025 ਤਹਿਤ ਹੋਵੇਗੀ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ-ਡੀ. ਸੀ. ਹਿਮਾਂਸ਼ੂ ਜੈਨ

Ad Position 21
No active advertisement
ਅਜੀਤ ਡੈਸਕ 25-02-2026
ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫ਼ਿਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਵਿਚਾਰ ਚਰਚਾ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਲੁਧਿਆਣਾ ਦੀਆਂ ਯੁਵਕ ਸੇਵਾਵਾਂ ਕਲੱਬਾਂ ਬਾਬਤ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ (ਗੈਰ ਸਰਗਰਮ) ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫ਼ੈਸਲਾ, 21 ਜਨਵਰੀ 2026 ਦੇ ਅਖ਼ਬਾਰਾਂ ਵਿਚ ਦਿੱਤੇ ਗਏ ਪਬਲਿਕ ਨੋਟਿਸ ਰਾਹੀਂ ਲਿਆ ਗਿਆ ਹੈ | ਇਸ ਲਈ ਵਿਭਾਗ ਨਾਲ ਐਫੀਲੀਏਟਿਡ ਯੂਥ ਕਲੱਬਾਂ ਨੂੰ ਜਨਤਕ ਨੋਟਿਸ ਰਾਹੀਂ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਜ਼ਿਲੇ੍ਹ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਲੁਧਿਆਣਾ ਦੇ ਦਫ਼ਤਰ ਵਿਚ ਪਹੁੰਚ ਕੇ ਪੰਜਾਬ ਸਰਕਾਰ ਵਲੋਂ ਨੋਟਿਸ ਦੀ ਪਾਲਨਾ ਹਿਤ 03 ਮਾਰਚ 2026 ਦਿਨ ਮੰਗਲਵਾਰ ਤੱਕ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ (2023-24, 2024-25 ਅਤੇ 2025-26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਹਿਤ ਮੁਹੱਈਆ ਕਰਵਾਉਣ | ਵਾਰ-ਵਾਰ ਵੱਟਸਐਪ ਗਰੁੱਪ ਵਿਚ ਦੱਸਣ ਦੇ ਬਾਵਜੂਦ ਕਿਸੇ ਕਲੱਬ ਦੀ ਫਾਈਲ ਪ੍ਰਾਪਤ ਨਹੀਂ ਹੋਈ | ਵਧੇਰੇ ਜਾਣਕਾਰੀ ਲਈ ਇਸ ਮੋਬਾਈਲ ਨੰਬਰ 98554-01443 'ਤੇ ਸੰਪਰਕ ਕੀਤਾ ਜਾਵੇ | ਨਵੀਂ ਯੂਥ ਪਾਲਿਸੀ ਤਹਿਤ ਕਲੱਬਾਂ ਵਲੋਂ ਕਾਰਗੁਜ਼ਾਰੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਜਮ੍ਹਾ ਕਰਵਾਉਣੀ ਜ਼ਰੂਰੀ ਹੋਵੇਗੀ | ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਨੇ ਦੱਸਿਆ ਕਿ ਇਸ ਮੌਕੇ ਵਿਭਾਗ ਨਾਲ 978 ਯੁਵਕ ਸੇਵਾਵਾਂ ਕਲੱਬ ਐਫੀਲੀਏਟਿਡ ਹਨ ਅਤੇ ਇਹਨਾਂ ਵਿਚੋਂ ਬਹੁਤੇ ਕਲੱਬਾਂ ਦੀ ਕਾਰਗੁਜ਼ਾਰੀ ਸੰਤੋਖਜਨਕ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਉਸਾਰੀ ਅਧੀਨ ਪੁਲ ਦਾ ਲੱਖਾਂ ਰੁਪਏ ਦਾ ਸਾਮਾਨ ਲੁੱਟ ਕੇ ਲੁਟੇਰੇ ਹੋਏ ਫ਼ਰਾਰ <br/> ਅਗਲੀ ਖ਼ਬਰ ਗਾਂਧੀ ਲਾਟਰੀ ਦੇ ਨਾਂਅ 'ਤੇ ਸਾਈਬਰ ਧੋਖਾਧੜੀ ਕਰਨ ਵਾਲਾ ਕਾਬੂ <br/>
Ad Position 24