10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸੂਬੇ ਦੇ ਲੋਕ ਸਰਕਾਰ ਵਲੋਂ ਦਿੱਤੇ ਜਾ ਰਹੇ ਲਾਲਚ 'ਚ ਨਹੀਂ ਆਉਣਗੇ-ਚੌਹਾਨ

Ad Position 21
No active advertisement
ਅਜੀਤ ਡੈਸਕ 25-02-2026
ਭਾਮੀਆਂ ਕਲਾਂ, 24 ਫਰਵਰੀ (ਜਤਿੰਦਰ ਭੰਬੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 2027 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਪਣੀ ਹਾਰ ਨੂੰ ਦੇਖਦਿਆਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਦਾ ਲਾਲਚ ਦੇ ਕੇ ਸੂਬੇ ਵਿਚ ਮੁੜ ਸਰਕਾਰ ਬਣਾਉਣ ਦੇ ਸੁਪਨੇ ਦੇਖਣੇ ਸ਼ੁਰੂ ਕਰ ਦਿੱਤੇ ਹਨ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਪੂਰਾ ਨਹੀਂ ਹੋਣ ਦੇਣਗੇ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਜੈਮਲ ਸਿੰਘ ਚੌਹਾਨ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਬਣਾਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਪਰ ਉਹ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਨਾਲ ਨਾਕਾਮ ਰਹੀ ਹੈ, ਜਿਸ ਕਾਰਨ ਲੋਕ ਇਸ ਸਰਕਾਰ ਤੋਂ ਵਧੇਰੇ ਦੁਖੀ ਹਨ | ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹੋ ਜਿਹੇ ਬਣ ਗਏ ਹਨ ਕਿ ਸੂਬੇ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਸੂਬੇ ਵਿਚ ਹੋਏ ਰਿਕਾਰਡਤੋੜ ਵਿਕਾਸ ਕਾਰਜਾਂ ਨੂੰ ਲੋਕ ਯਾਦ ਕਰਨ ਲੱਗ ਪਏ ਹਨ, ਇਸ ਲਈ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਪਾਰਟੀ ਨੂੰ ਸਤਾ ਵਿਚ ਲਿਆਉਣਗੇ ਤਾਂ ਜੋ ਸੂਬੇ ਨੂੰ ਮੁੜ ਵਿਕਾਸ ਦੀ ਪਟੜੀ 'ਤੇ ਲਿਆਂਦਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਨਿੱਜੀ ਸਕੂਲਾਂ ਦੀ ਨਿਗਰਾਨੀ ਲਈ ਉੱਚ-ਪੱਧਰੀ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਪਤਨੀ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਉਸ ਨੂੰ ਬਲੈਕਮੇਲ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਸਹ...
Ad Position 24