10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦਾ ਹੋਵੇਗਾ ਅਹਿਮ ਯੋਗਦਾਨ-ਅਰੋੜਾ/ਚੰਡੋਕ <br/>

Ad Position 21
No active advertisement
ਯੂਥ ਵਿੰਗ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਸਿਮਰ ਸਿੰਘ ਚੰਡੋਕ, ਨਾਲ ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ਮਰਵਾਹਾ ਤੇ ਹੋਰ | ਅਜੀਤ ਤਸਵੀਰ <br/> 25-02-2026
ਭਾਮੀਆਂ ਕਲਾਂ/ਲੁਧਿਆਣਾ, 24 ਫਰਵਰੀ (ਜਤਿੰਦਰ ਭੰਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦਾ ਅਹਿਮ ਯੋਗਦਾਨ ਹੋਵੇਗਾ | ਇਹ ਪ੍ਰਗਟਾਵਾ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਸ਼ੁਰੂ ਕੀਤੀਆਂ ਗਈਆਂ ਮੀਟਿੰਗਾਂ ਤਹਿਤ ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ਮਰਵਾਹਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਰੋੜਾ ਅਤੇ ਸਿਮਰ ਸਿੰਘ ਚੰਡੋਕ ਨੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਇੰਦਰਪਾਲ ਸਿੰਘ ਮਰਵਾਹਾ ਨੇ ਕਿਹਾ ਕਿ ਦਿਨ-ਬ-ਦਿਨ ਸ਼ੋ੍ਰਮਣੀ ਅਕਾਲੀ ਦਲ ਨੂੰ ਮਿਲ ਰਹੀ ਮਜ਼ਬੂਤੀ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਦੀ ਰਾਤਾਂ ਦਾ ਨੀਂਦ ਉਡ ਗਈ ਹੈ | ਮਰਵਾਹਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀਆਂ ਰੈਲੀਆਂ ਵਿਚ ਹੁੰਦੇ ਇਕੱਠ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਜਿੱਤ 'ਤੇ ਮੋਹਰ ਲਗਾ ਦਿੱਤੀ ਹੈ | ਇਸ ਮੌਕੇ ਇੰਦਰਪਾਲ ਸਿੰਘ ਮਰਵਾਹਾ, ਸਿਮਰ ਸਿੰਘ ਚੰਡੋਕ, ਮੈਕੀ ਮਰਵਾਹਾ, ਮੁੰਨਾ ਭਗਤ, ਅਤੁੱਲ ਮਲਹੋਤਰਾ ਸਮੇਤ ਵੱਡੀ ਗਿਣਤੀ 'ਚ ਨੌਜਵਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਐਸ. ਐਸ. ਜÏਹਲ ਨੇ ਸਰਕਾਰੀ ਕਾਲਜ ਲੜਕੀਆਂ ਵਿਖੇ ਅਪਣਾ 98ਵਾਂ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਿਖੇ ਇੰਡੀਵੈਟ ਸੰਮੇਲਨ 2026 ਸ਼ੁਰੂ ਅੰਤਰ ਰਾਸ਼ਟਰੀ ਡੈਲੀਗੇਟਾਂ ਨੇ ਕੀਤੀ ਸ਼ਿਰਕਤ <br/>
Ad Position 24