10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮੈਕ ਆਟੋ ਐਕਸਪੋ ਦੇ ਪ੍ਰਬੰਧਕਾਂ ਨੇ ਕੀਤਾ ਭਾਗੀਦਾਰਾਂ ਦਾ ਧੰਨਵਾਦ <br/>

Ad Position 21
No active advertisement
ਜੀ.ਐਸ. ਢਿੱਲੋਂ, ਉਪਕਾਰ ਸਿੰਘ ਆਹੂਜਾ, ਤਰਲੋਚਨ ਸਿੰਘ, ਗੁਰਪ੍ਰੀਤ ਸਿੰਘ ਕਾਹਲੋਂ | <br/> 25-02-2026
ਲੁਧਿਆਣਾ, 24 ਫਰਵਰੀ (ਜਤਿੰਦਰ ਭੰਬੀ)-ਉਡਾਨ ਮੀਡੀਆ ਐਂਡ ਕਮਨਿਊਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ), ਐਸੋਸੀਏਸ਼ਨ ਆਫ਼ ਲੁਧਿਆਣਾ ਮਸ਼ੀਨ ਟੂਲ ਇੰਡਸਟਰੀਜ (ਏ. ਐਲ. ਐਮ. ਆਈ. ਟੀ.), ਆਟੋ ਪਾਰਟਸ ਮੈਨੂੰਫੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਆਪਮਾ ਦੇ ਸਹਿਯੋਗ ਨਾਲ ਲੁਧਿਆਣਾ ਪ੍ਰਦਰਸ਼ਨੀ ਕੇਂਦਰ ਸਾਹਨੇਵਾਲ ਵਿਖੇ ਲਗਾਈ ਗਈ, 15ਵੇਂ ਐਡੀਸ਼ਨ ਵਿਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕਰਦੇ ਹੋਏ ਉਡਾਨ ਮੀਡੀਆ ਐਂਡ ਕਮਨਿਊਕੇਸ਼ਨ ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਜੀ.ਐਸ. ਢਿੱਲੋਂ, ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ, ਏ.ਐਲ.ਐਮ.ਆਈ.ਟੀ. ਦੇ ਪ੍ਰਧਾਨ ਤਰਲੋਚਨ ਸਿੰਘ ਅਤੇ ਆਟੋ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ (ਆਪਮਾ) ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕਾਹਲੋਂ ਨੇ ਪ੍ਰਦਰਸ਼ਨੀ 'ਚ ਸਹਿਯੋਗ ਦੇਣ ਵਾਲੇ ਹਰ ਇਕ ਸਹਿਯੋਗੀ ਅਤੇ ਭਾਗੀਦਾਰਾਂ ਤੋਂ ਇਲਾਵਾ ਪ੍ਰਮੱੁਖ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਧੰਨਵਾਦੀ ਹਾਂ ਹਰੇਕ ਭਾਗੀਦਾਰ ਦੇ ਜਿਨ੍ਹਾਂ ਨੇ ਇਸ ਪ੍ਰਦਰਸ਼ਨੀ ਨੂੰ ਸਫਲਤਾ ਪੂਰਵਕ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਹੈ | ਮੈਕ ਆਟੋ-2026 'ਚ ਹੋਏ ਬੇਮਿਸਾਲ ਇਕੱਠ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਇਕ ਅੰਦਾਜ਼ੇ ਅਨੁਸਾਰ 100 ਕਰੋੜਾਂ ਰੁਪਏ ਦੀ ਵਪਾਰਕ ਪੁੱਛਗਿੱਛ ਨਾਲ ਸਫਲਤਾ ਪੂਰਵਕ ਪ੍ਰਦਰਸ਼ਨੀ ਸਾਬਤ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਵਿਖੇ ਬਰਨਾਲਾ ਰੈਲੀ ਸੰਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਵਿਸ਼ਾਲ ਮੀਟਿੰਗ <br/> ਅਗਲੀ ਖ਼ਬਰ ਪੰਜਾਬ ਸਰਕਾਰ ਬਿਜਲੀ ਬੋਰਡ ਦੇ ਕੰਮ ਨੂੰ ਗੰਭੀਰਤਾ ਨਾਲ ਲਵੇ-ਪ੍ਰਧਾਨ ਸਵਰਨ ਸਿੰਘ
Ad Position 24