17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

'ਆਪ' ਸਰਕਾਰ ਸੱਤਾ ਦੇ ਨਸ਼ੇ ਵਿਚ ਲੋਕਤੰਤਰ ਦਾ ਕਰ ਰਹੀ ਘਾਣ-ਗਿੱਲ <br/>

Ad Position 21
No active advertisement
ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਸੈਕਟਰੀ ਦਵਿੰਦਰ ਸਿੰਘ ਗਿੱਲ | <br/> 26-02-2026
ਸੁਖਪਾਲ ਖਹਿਰਾ 'ਤੇ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਜਬਰ-ਜ਼ੁਲਮ ਕਰਾਰ ਦਿੱਤਾ
ਆਲਮਗੀਰ, 25 ਫਰਵਰੀ (ਜਰਨੈਲ ਸਿੰਘ ਪੱਟੀ)-ਕਾਂਗਰਸ ਕਿਸਾਨ ਸੈਲ ਦੇ ਕÏਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਜਾਇਜ਼ ਪ੍ਰਾਪਰਟੀ ਦੀਆਂ ਦੀਵਾਰਾਂ ਨੂੰ ਤੋੜਨ ਦੀ 'ਆਪ' ਸਰਕਾਰ ਵਲੋਂ ਕੀਤੀ ਗਈ ਕਾਰਵਾਈ ਨੂੰ ਰਾਜਸੀ ਰੰਜਿਸ਼ ਕਰਾਰ ਦਿੰਦਿਆਂ ਕਾਂਗਰਸ ਕਿਸਾਨ ਸੈਲ ਹਲਕਾ ਗਿੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਜਰਨਲ ਸਕੱਤਰ ਦਵਿੰਦਰ ਸਿੰਘ ਗਿੱਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਦੇ ਨਸ਼ੇ ਵਿਚ ਲੋਕਤੰਤਰ ਦਾ ਪੂਰੀ ਤਰ੍ਹਾਂ ਘਾਣ ਕਰ ਰਹੀ ਹੈ¢ ਉਕਤ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਦੇ ਕਿਸੇ ਵੀ ਜਬਰ, ਜ਼ੁਲਮ ਤੋਂ ਡਰਨ ਵਾਲੀ ਨਹੀਂ ਅਤੇ ਨਾ ਹੀ ਕਾਨੂੰਨ ਦੀ ਉਲੰਘਣਾ ਕਰਕੇ ਕੋਈ ਨਾਜਾਇਜ਼ ਕੰਮ ਕਰਦੀ ਹੈ, ਉਨ੍ਹਾਂ ਕਿਹਾ ਕਿ ਸ. ਖਹਿਰਾ ਦੀ ਪ੍ਰਾਪਰਟੀ 'ਤੇ 'ਆਪ' ਸਰਕਾਰ ਦੀ ਕਾਰਵਾਈ ਨੂੰ ਕਾਨੂੰਨੀ ਦਾਇਰੇ ਵਿਚ ਲਿਆ ਕੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ, ਨਿਤਾਰਾ ਕੀਤਾ ਜਾਵੇਗਾ¢ ਪ੍ਰਧਾਨ ਇੰਦਰਜੀਤ ਗਿੱਲ ਤੇ ਸੈਕਟਰੀ ਦਵਿੰਦਰ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਵਧ ਰਹੀ ਚੜ੍ਹਤ ਅਤੇ ਆਗਾਮੀ ਵਿਧਾਨ ਸਭਾ ਚੋਣਾਂ 'ਆਪ' ਦੀ ਹੋ ਰਹੀ ਵੱਡੀ ਹਾਰ ਨੂੰ ਭਾਂਪਦਿਆਂ ਕਾਂਗਰਸੀ ਆਗੂਆਂ ਅਤੇ ਵਰਕਰਾਂ 'ਤੇ ਨਾਜਾਇਜ਼ ਕਾਰਵਾਈ ਕਰਕੇ ਉਨ੍ਹਾਂ ਨੂੰ ਡਰਾਉਣ/ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ¢

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ 28 ਫਰਵਰੀ ਦੀ ਬਰਨਾਲਾ ਰੈਲੀ ਨੂੰ ਲੈ ਕੇ ਪਵਨ ਦੀਵਾਨ ਦੀ ਅਗਵਾਈ ਹੇਠ ਹੋਈ ਮੀਟਿੰਗ <br/> ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਲੋਂ ਸ਼ੀਸ਼ ਮਹਿਲ ਕਰਾਫ਼ਟ ਮੇਲੇ 'ਚ ਪੇਂਡੂ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24