ਲੁਧਿਆਣਾ, 25 ਫਰਵਰੀ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਬਰਨਾਲਾ ਵਿਖੇ 28 ਫਰਵਰੀ ਨੂੰ ਹੋਣ ਵਾਲੀ ਰੈਲੀ ਨੂੰ ਲੈ ਕੇ ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਸਰਾਭਾ ਨਗਰ ਵਿਖੇ ਮੀਟਿੰਗ ਹੋਈ | ਇਸ ਸਬੰਧੀ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਹੋਣ ਵਾਲੀ ਮਨਰੇਗਾ ਬਚਾਓ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਉਹਨਾਂ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਬਰਨਾਲਾ ਵਿੱਚ ਕੀਤੀ ਜਾ ਰਹੀ ਰੈਲੀ ਦੌਰਾਨ ਵੱਡੇ ਗਿਣਤੀ ਵਿੱਚ ਲੋਕ ਸ਼ਾਮਿਲ ਹੋਣਗੇ | ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ, ਜਿਲ੍ਹਾ ਕਾਂਗਰਸ ਐਸ.ਸੀ. ਡਿਪਾਰਟਮੇਂਟ ਦੇ ਪ੍ਰਧਾਨ ਦੀਪਕ ਹੰਸ, ਰੋਹਿਤ ਪਾਹਵਾ, ਜਸਵਿੰਦਰ ਸਿੰਘ ਨਾਮਧਾਰੀ, ਕੇ.ਕੇ. ਸੂਰੀ, ਹੈਪੀ ਕਪੂਰ, ਜੋਧਾ ਰਾਮ ਜਖਮੀ, ਮੋਹਿਤ ਚੁੱਘ, ਮਨਿੰਦਰ ਸਿੰਘ ਉੱਭੀ, ਰਵਿੰਦਰ ਬਾਵਾ, ਪਰਮਜੀਤ, ਵਰੂਨ ਸ਼ਰਮਾ, ਗੁਰਨਾਮ ਸਿੰਘ ਕਲੇਰ, ਰਜਨੀਸ਼ ਸਿੰਗਲਾ, ਧਰਮਿੰਦਰ ਵਰਮਾ ਵੀ ਮੌਜੂਦ ਰਹੇ |