ਲਾਡੋਵਾਲ, 25 ਫਰਵਰੀ (ਬਲਬੀਰ ਸਿੰਘ ਰਾਣਾ)-ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਦਿਨ ਰਾਤ ਇਕ ਕਰਕੇ ਅਤੇ ਵੱਧ ਚੜ ਕੇ ਯੋਗਦਾਨ ਪਾਉਣ ਵਾਲੇ ਵਰਕਰਾਂ ਦਾ ਦਿਲੋਂ ਸਤਿਕਾਰ ਕਰਦਾ ਹੈ ਅਤੇ ਅੱਗੇ ਤੋਂ ਵੀ ਵੱਧ ਚੜ ਕੇ ਵਫ਼ਾਦਾਰੀ ਨਿਭਾਉਣ ਅਤੇ ਪਾਰਟੀ ਦੀਆਂ ਨੇਕ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਾਲਿਆਂ ਨਾਲ ਹਮੇਸ਼ਾ ਨਾਲ ਖੜੇਗਾ | ਉਕਤ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਬੈਠਕ ਦÏਰਾਨ ਹਲਕਾ ਗਿੱਲ ਦੇ ਅਗਾਂਹ ਵਧੂ ਵਰਕਰ ਸੁਰਜੀਤ ਸਿੰਘ ਤਨੇਜਾ ਨੂੰ ਚੋਣਾਂ ਦÏਰਾਨ ਵਧੀਆ ਭੂਮਿਕਾ ਨਿਭਾਉਣ 'ਤੇ ਮੁਬਾਰਕਬਾਦ ਦਿੰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ | ਇਸ ਮÏਕੇ ਸ. ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਹੀ ਕਮਰ ਕੱਸੇ ਕਰ ਲਵੋ |