17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਲੁਧਿਆਣਾ ਸਵਦੇਸ਼ੀ ਮੇਲੇ ਵਿਚ 'ਪਿੰਡ ਦੀ ਸੱਥ' ਪ੍ਰੋਗਰਾਮ ਖਿੱਚ ਦਾ ਕੇਂਦਰ ਬਣਿਆ <br/>

Ad Position 21
No active advertisement
ਸਵਦੇਸ਼ੀ ਮੇਲੇ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਦਰਸ਼ਨ ਸਿੰਘ ਨੇਨੈਵਾਲ | (ਸੱਜੇ) ਮੇਲੇ ਵਿਚ ਹਾਜ਼ਰੀ ਨੂੰ ਸੰਬੋਧਨ ਕਰਦੇ ਹੋਏ ਮੇਲਾ ਪ੍ਰਮੁੱਖ ਗੁਰਦੀਪ ਸਿੰਘ ਗੋਸ਼ਾ | ਅਜੀਤ ਤਸਵੀਰਾਂ <br/> 26-02-2026
ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਗਰਾਊਾਡ ਵਿਚ ਲੱਗੇ ਸਵਦੇਸ਼ੀ ਮੇਲੇ ਦੌਰਾਨ ਪੰਜਾਬ ਦੇ ਕਿਸਾਨਾਂ ਵਲੋਂ ''ਪਿੰਡ ਦੀ ਸੱਥ'' ਨਾਮਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਪ੍ਰੋਗਰਾਮ ਦਾ ਉਪਰਾਲਾ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਨੇਨੈਵਾਲ ਵਲੋਂ ਕੀਤਾ ਗਿਆ | ਇਸ ਮੌਕੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸੁਖਵੰਤ ਸਿੰਘ ਟਿਲੂ, ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਕਰਨਪਾਲ ਸਿੰਘ ਅਤੇ ਸਕੱਤਰ ਸਤਨਾਮ ਸਿੰਘ ਬਿੱਟਾ, ਨਾਲ ਹੀ ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਪ੍ਰੋਗਰਾਮ ਦੌਰਾਨ ਸੁਖਦੇਵ ਸਿੰਘ ਗਿੱਲ, ਸਤਵੰਤ ਸਿੰਘ ਸੰਧੂ (ਫਾਜਿਲਕਾ) ਅਤੇ ਸੋਹਣ ਸਿੰਘ ਢੋਲਣਵਾਲ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਯੂਰੀਆ ਮੁਕਤ ਕਰਨਾ ਅਤੇ ਪੁਰਾਤਨ ਵਿਰਾਸਤ ਨਾਲ ਜੁੜੀ ਖੇਤੀ ਵੱਲ ਮੁੜ ਵਾਪਸੀ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਨੇ ਆਰਗੈਨਿਕ ਖੇਤੀ ਨੂੰ ਵਧਾਵਾ ਦੇਣ ਅਤੇ ਕਿਸਾਨਾਂ ਨੂੰ ਕੁਦਰਤੀ ਤਰੀਕਿਆਂ ਨਾਲ ਖੇਤੀ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪੰਜਾਬ ਦੇ ਵੱਖ-ਵੱਖ ਕਿਸਾਨੀ ਅਤੇ ਸਮਾਜਿਕ ਖੇਤਰਾਂ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਪੂਨਮ ਕੁਮਾਰੀ ਜਾਖੜ (ਫਾਜਿਲਕਾ), ਲਵਲੀ ਕੌਰ, ਪੂਨਮ ਜੋਹਲ, ਨਵਨੀਤ ਕੌਰ, ਮਨਪ੍ਰੀਤ ਕੌਰ ਅਤੇ ਨੀਤੂ ਸਿੰਘ ਨੇ ਆਪਣੀਆਂ ਸੰਸਥਾਵਾਂ ਅਤੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ | ਮੇਲਾ ਸਰਪ੍ਰਸਤ ਸ੍ਰੀ ਹਰੀਸ਼ ਦੂਆ ਅਤੇ ਮੇਲਾ ਪ੍ਰਮੁੱਖ ਸ੍ਰੀ ਗੁਰਦੀਪ ਸਿੰਘ ਗੋਸ਼ਾ ਨੇ ''ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ'' ਦੇ ਮਹਾਂਵਾਕ 'ਤੇ ਅਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੀ ਪੁਰਾਤਨ ਵਿਰਾਸਤ ਨਾਲ ਜੁੜੀ ਖੇਤੀ ਰਾਹੀਂ ਹੀ ਪੰਜਾਬ ਦੀ ਕਿਸਾਨੀ ਅਤੇ ਨੌਜਵਾਨੀ ਨੂੰ ਸੰਭਾਲਿਆ ਜਾ ਸਕਦਾ ਹੈ | ਮੇਲਾ ਸੰਯੋਜਕ ਮੋਹਿਤ ਗੋਇਲ ਨੇ ਕਿਹਾ ਕਿ ਇਹ ਕਿਸਾਨੀ ਸੰਮੇਲਨ ਪੰਜਾਬ ਵਿਚ ਆਰਗੈਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇਕ ਵੱਡਾ ਯੋਗਦਾਨ ਸਾਬਤ ਹੋਵੇਗਾ | ਇਸ ਮੌਕੇ ਸ਼ਾਲਿਨੀ ਗੁਪਤਾ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜੇਕਰ ਕਿਸਾਨ ਕੁਦਰਤੀ ਅਤੇ ਜੈਵਿਕ ਖੇਤੀ ਵੱਲ ਵਾਪਸੀ ਕਰਦੇ ਹਨ ਤਾਂ ਇਸ ਨਾਲ ਸਿਹਤਮੰਦ ਸਮਾਜ ਅਤੇ ਮਜ਼ਬੂਤ ਅਰਥਵਿਵਸਥਾ ਦੀ ਨੀਂਹ ਪੈ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜ ਕਿੱਲੋ ਅਫ਼ੀਮ ਤੇ 30 ਕਿੱਲੋ ਭੁੱਕੀ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਲੁਧਿਆਣਾ ਗੁਡਜ਼ ਟਰਾਂਸਪੋਰਟ ਜਥੇਬੰਦੀ ਦਾ ਵਫਦ ਨਵ ਨਿਯੁਕਤ ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲਿਆ <br/>
Ad Position 24