ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦੇ ਮਾਮਲੇ ਵਿਚ ਪ੍ਰਵਾਸੀ ਭਾਰਤੀ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਵਲੋਂ ਇਹ ਕਾਰਵਾਈ ਰਮੇਸ਼ ਸ਼ਰਮਾ ਪੁੱਤਰ ਰਾਮ ਜੀ ਲਾਲ ਵਾਸੀ ਸ਼ਾਹਪੁਰ ਰੋਡ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਸਾਕਸ਼ੀ ਭਾਰਦਵਾਜ, ਉਸ ਦੇ ਪਿਤਾ ਰਮਨ ਭਾਰਦਵਾਜ ਅਤੇ ਮਾਂ ਸ਼ਿਖਾ ਭਾਰਦਵਾਜ ਵਾਸੀ ਅੰਬਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਰਮਨ ਨੇ ਆਪਣੀ ਲੜਕੀ ਸਾਕਸ਼ੀ ਨੂੰ ਵਿਦੇਸ਼ ਵਿਚ ਪੱਕਾ ਕਰਵਾਉਣ ਕਰਕੇ ਉਸ ਦੇ ਲੜਕੇ ਪ੍ਰਜਵੱਲ ਸ਼ਰਮਾ ਨਾਲ ਵਿਆਹ ਕਰਵਾ ਦਿੱਤਾ ਅਤੇ ਬਾਅਦ ਵਿਚ ਉਨ੍ਹਾਂ ਪਾਸੋਂ 60 ਲੱਖ ਦੀ ਮੰਗ ਕਰਨ ਲੱਗ ਪਏ | ਨਗਦੀ ਨਾ ਦੇਣ ਦੀ ਸੂਰਤ ਵਿਚ ਉਕਤ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ 'ਤੇ ਝੂਠਾ ਮੁਕੱਦਮਾ ਦਰਜ ਕਰਵਾਉਣ ਦੀ ਧਮਕੀ ਦਿੱਤੀ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢