ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਅਤੇ ਨਾ ਕਾਮੀਆਂ ਤੋਂ ਬੇਹੱਦ ਤੰਗ ਆ ਚੁੱਕੇ ਹਨ ਤੇ ਹੁਣ ਲੋਕ ਵੱਡੀ ਗਿਣਤੀ ਵਿਚ ਹਰ ਰੋਜ਼ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਰਹੇ ਹਨ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਕਾਰਜਕਾਰੀ ਸਰਵਉਚ ਨਿਰਦੇਸ਼ਕ ਅਤੇ ਸੀਨੀਅਰ ਅਕਾਲੀ ਆਗੂ ਨਰੇਸ਼ ਧੀਂਗਾਨ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਹੈ ਅਤੇ ਪਾਰਟੀ ਦੇ ਕÏਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਲੋਕਾਂ ਦਾ ਦੁਬਾਰਾ ਭਰੋਸਾ ਜਿੱਤ ਰਿਹਾ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਗਈ ਹੈ ਅਤੇ ਸੂਬੇ ਵਿਚ ਜੰਗਲ ਰਾਜ ਬਣਿਆ ਹੋਇਆ ਹੈ | ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਇੱਕ ਵਾਰ ਮੁੜ ਤੋਂ ਲੋਕਾਂ ਨੂੰ ਅਕਾਲੀ ਦਲ ਦੀ ਸਰਕਾਰ ਦੀ ਯਾਦ ਤਾਜ਼ਾ ਕਰਵਾ ਦਿੱਤੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ 'ਪੰਜਾਬ ਬਚਾਓ' ਰੈਲੀਆਂ ਵਿਚ ਲੋਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ, ਜਿਸ ਤੋਂ ਸਾਬਤ ਹੈ ਕਿ ਆਉਣ ਵਾਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ |