17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਸਮਾਗਮ ਦੌਰਾਨ ਭਾਈ ਜਸਕੀਰਤ ਸਿੰਘ ਬਰਨਾਲੇ ਵਾਲਿਆਂ ਦੇ ਜਥੇ ਦਾ ਸਨਮਾਨ ਕਰਦੇ ਹੋਏ ਬਲਬੀਰ ਸਿੰਘ ਭਾਟੀਆ, ਭੁਪਿੰਦਰ ਸਿੰਘ ਜੁਨੇਜਾ, ਹਰਮੀਤ ਸਿੰਘ ਡੰਗ! ਤਸਵੀਰ-ਸੇਵਕ ਸਿੰਘ <br/> 26-02-2026
ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾਂ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਕੀਤਾ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਕੀਰਤ ਸਿੰਘ ਬਰਨਾਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਖਾਲਸਾ ਪੰਥ ਦੀ ਸਿਰਜਣਾ ਕੀਤੀ, ਉੱਥੇ ਜ਼ਬਰ ਤੇ ਜੁਲਮ ਦੇ ਖਿਲਾਫ਼ ਆਪਣੀ ਆਵਾਜ਼ ਨੂੰ ਬੁਲੰਦ ਕਰਕੇ ਨਵੇਂ ਇਤਿਹਾਸ ਦੀ ਇਬਾਰਤ ਲਿਖੀ | ਕੀਰਤਨ ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ,ਭੁਪਿੰਦਰ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ. ਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ ਆਦਿ ਵਿਸ਼ੇਸ਼ ਤੌਰ 'ਤੇ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿ੍ੰ: ਪ੍ਰੀਤਮ ਸਿੰਘ ਵਲੋਂ ਮਾਨਵ ਵਿੱਦਿਆ ਮੰਦਰ ਵਲੀਪੁਰ ਕਲਾਂ 'ਚ ਸਾਲ 2026-27 ਲਈ ਦਾਖ਼ਲਾ ਮੁਹਿੰਮ ਦਾ ਆਗਾਜ਼ <br/>... ਅਗਲੀ ਖ਼ਬਰ ਬਿ੍ਸਬੇਨ ਬਰਾਊਨ ਵਰਲਡ ਸਕੂਲ ਵਿਚ ਸ਼ਾਨਦਾਰ ਸਾਲਾਨਾ ਸਮਾਰੋਹ <br/>
Ad Position 24