17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਵੱਖ-ਵੱਖ ਥਾਵਾਂ ਤੇ ਸੱਟੇਬਾਜ਼ੀ ਕਰਦੇ ਦੋ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 26-02-2026
ਲੁਧਿਆਣਾ, 25 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਸੱਟੇਬਾਜ਼ੀ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੌਰਵ ਕੁਮਾਰ ਵਾਸੀ ਸਲੇਮ ਟਾਬਰੀ ਪਵਨ ਕੁਮਾਰ ਵਾਸੀ ਬੰਦਾ ਬਹਾਦਰ ਕਾਲੋਨੀ ਸ਼ਾਮਿਲ ਹਨ | ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿੱਚੋਂ 2350 ਦੀ ਨਗਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਸ਼ਰੇ੍ਹਆਮ ਸੜਕ 'ਤੇ ਸੱਟੇਬਾਜ਼ੀ ਕਰ ਰਹੇ ਸਨ |
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਰਾਜ ਕੌਰ ਉਰਫ਼ ਗੁੱਡੀ ਵਾਸੀ ਆਲਮਗੀਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |
ਲੱਖਾਂ ਦੀ ਧੋਖਾਧੜੀ
ਪੁਲਿਸ ਨੇ ਸੁਮਿਤ ਪਾਲ ਸਿੰਘ ਅਰੋੜਾ ਵਾਸੀ ਅੰਮਿ੍ਤਸਰ ਦੀ ਸ਼ਿਕਾਇਤ 'ਤੇ ਸੁਸ਼ੀਲ ਕੁਮਾਰ ਵਾਸੀ ਪੱਖੋਵਾਲ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਵਪਾਰ ਦੇ ਮਾਮਲੇ ਵਿਚ ਉਸ ਨਾਲ 36 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਸੰਤੋਸ਼ ਕੁਮਾਰ ਵਾਸੀ ਪਿੰਡ ਨੰਦਪੁਰ ਦੀ ਸ਼ਿਕਾਇਤ 'ਤੇ ਰਜਿੰਦਰ ਕੌਰ, ਗੁਰਪ੍ਰੀਤ ਸਿੰਘ ਅਤੇ ਚਾਰ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਪਤਨੀ ਪੂਨਮ ਬੱਚੇ ਸਾਹਿਲ, ਸ਼ਿਵਮ ਅਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜਸ਼ ਦੱਸਿਆ ਜਾ ਰਿਹਾ ਹੈ | ਪੁਲਿਸ ਜਾਂਚ ਕਰ ਰਹੀ ਹੈ |
ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ
ਪੁਲਿਸ ਨੇ ਦਰਸ਼ਨ ਸਿੰਘ ਵਾਸੀ ਪਿੰਡ ਢੰਡਾਰੀ ਕਲਾਂ ਦੀ ਸ਼ਿਕਾਇਤ 'ਤੇ ਤੇਲੂ ਸਿੰਘ, ਗੁਰਪ੍ਰੀਤ ਸਿੰਘ ਵਾਸੀ ਪਿੰਡ ਜਸਪਾਲ ਬਾਂਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ 29 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ
ਪੁਲਿਸ ਨੇ ਸੁਖਵਿੰਦਰ ਸਿੰਘ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਗੋਕਲ ਪਰਸ਼ਾਦ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਮੋਟਰਸਾਈਕਲ ਚੋਰੀ
ਸਥਾਨਕ ਕੋਰਟ ਮੰਗਲ ਸਿੰਘ ਤੋਂ ਚੋਰਾਂ ਵਲੋਂ ਰਣਜੀਤ ਪਾਂਡੇ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ |
ਪਤੀ ਖ਼ਿਲਾਫ਼ ਕੇਸ ਦਰਜ
ਪੁਲਿਸ ਨੇ ਸੱਤਪ੍ਰੀਤ ਕੌਰ ਪਤਨੀ ਕਵਲਜੀਤ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ 'ਤੇ ਉਸਦੇ ਪਤੀ ਕਵਲਜੀਤ ਸਿੰਘ ਚੰਦਾ ਵਾਸੀ ਦੁਗਰੀ ਅਤੇ ਇੱਕ ਹੋਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦਾ ਆਪਣੇ ਪਤੀ ਨਾਲ ਵੀ ਵਿਵਾਦ ਚੱਲ ਰਿਹਾ ਹੈ ਅਤੇ ਉਕਤ ਕਥਿਤ ਦੋਸ਼ੀ ਵਲੋਂ ਆਪਣੇ ਇਕ ਸਾਥੀ ਨਾਲ ਮਿਲ ਕੇ ਉਸ ਦੇ ਜਾਅਲੀ ਦਸਤਖਤਾਂ ਦੇ ਆਧਾਰ 'ਤੇ ਬੈਂਕ ਵਿੱਚੋਂ ਉਸ ਦੇ ਖਾਤੇ ਦਾ ਰਿਕਾਰਡ ਕਢਵਾ ਲਿਆ ਪਤਾ ਲੱਗਣ 'ਤੇ ਪੁਲਿਸ ਨੰੂ ਸੂਚਿਤ ਕੀਤਾ ਗਿਆ, ਜਿਸ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਰੈਲੀਆਂ 'ਚ ਹੋ ਰਿਹਾ ਇਕੱਠ ਸਾਬਤ ਕਰਦਾ ਹੈ ਕਿ ਅਗਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ-ਸੋਹਲ, ਮਲਕਪੁਰ <br/> ਅਗਲੀ ਖ਼ਬਰ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸਟੇਟ ਐਵਾਰਡੀ ਯੁਵਰਾਜ ਸਿੰਘ ਚÏਹਾਨ ਨੂੰ ਕੀਤਾ ਸਨਮਾਨਿਤ <br/>
Ad Position 24