17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਰੈਲੀਆਂ 'ਚ ਹੋ ਰਿਹਾ ਇਕੱਠ ਸਾਬਤ ਕਰਦਾ ਹੈ ਕਿ ਅਗਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ-ਸੋਹਲ, ਮਲਕਪੁਰ <br/>

Ad Position 21
No active advertisement
ਜਾਣਕਾਰੀ ਦਿੰਦੇ ਹੋਏ ਵਿਕਰਮਜੀਤ ਸਿੰਘ ਵਿੱਕੀ ਸੋਹਲ, ਨਾਲ ਕਰਮਜੀਤ ਸਿੰਘ ਮਲਕਪੁਰ, ਹਰਸਿਮਰਨ ਸਿੰਘ¢ ਤਸਵੀਰ-ਜਰਨੈਲ ਸਿੰਘ ਪੱਟੀ <br/> 26-02-2026
ਆਲਮਗੀਰ, 25 ਫਰਵਰੀ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕÏਮੀ ਆਗੂ ਤੇ ਪ੍ਰਾਪਰਟੀ ਕਾਰੋਬਾਰੀ ਵਿਕਰਮਜੀਤ ਸਿੰਘ ਵਿੱਕੀ ਸੋਹਲ, ਅਕਾਲੀ ਦਲ ਦੇ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ, ਸਰਕਲ ਪ੍ਰਧਾਨ ਹਰਸਿਮਰਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬਾ ਪੰਜਾਬ ਅੰਦਰ ਕੀਤੀਆਂ ਜਾ ਰਹੀਆਂ ਲੋਕ ਜਾਗਰੂਕਤਾ ਰੈਲੀਆਂ ਵਿਚ ਸੂਬਾ ਵਾਸੀਆਂ ਦਾ ਹੋ ਰਿਹਾ ਭਰਵਾਂ ਇਕੱਠ ਸਾਬਤ ਕਰਦਾ ਹੈ ਕਿ ਆਗਾਮੀ 2027 ਦੀਆਂ ਚੋਣਾਂ ਦੌਰਾਨ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਗਠਨ ਹੋਵੇਗਾ¢ ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 10 ਲੱਖ ਦਾ ਮੁਫ਼ਤ ਇਲਾਜ ਦੇ ਕੀਤੇ ਜਾ ਰਹੇ ਦਾਅਵੇ ਠੁੱਸ ਹੁੰਦੇ ਨਜ਼ਰ ਆ ਰਹੇ ਹਨ ਕਿਉਂਕਿ ਜੋ ਇਕਾ- ਦੁੱਕਾ ਕਾਰਡ ਬਣੇ ਹੋਏ ਹਨ, ਉਹ ਵੀ ਹਸਪਤਾਲਾਂ ਵਿਚ ਨਹੀਂ ਚੱਲ ਰਹੇ ਕਿਉਂਕਿ ਕਾਰਡ ਨਾ ਚੱਲਣ ਦੀ ਪੋਲ ਸੋਸ਼ਲ ਮੀਡੀਆ 'ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਖੁਦ ਹੀ ਖੋਲ੍ਹ ਕਰ ਰਹੇ ਹਨ¢ ਸ. ਸੋਹਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਦÏਰਾਨ ਕੀਤੇ ਗਏ ਵਾਅਦੇ ਲੋਕਾਂ ਦੀਆਂ ਯਾਦਾਂ ਵਿਚੋਂ ਧੁੰਦਲੇ ਪੈਣੇ ਸ਼ੁਰੂ ਹੋ ਗਏ ਹਨ ਅਤੇ ਪਾਰਟੀ ਵਲੋਂ ਕੋਈ ਵੀ ਵਾਅਦਾ ਪੂਰੀ ਤਰ੍ਹਾਂ ਨਹੀਂ ਨਿਭਾਇਆ ਗਿਆ, ਜਿਸ ਤੋਂ ਖ਼ਫ਼ਾ ਸੂਬਾ ਵਾਸੀ ਆਗਾਮੀ 2027 ਦੀਆਂ ਚੋਣਾਂ ਦÏਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਗਠਨ ਕਰਕੇ ਆਮ ਆਦਮੀ ਪਾਰਟੀ ਨੂੰ ਕਰਾਰਾ ਜਵਾਬ ਦੇਣਗੇ¢

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੇ ਸੱਟੇਬਾਜ਼ੀ ਕਰਦੇ ਦੋ ਨੌਜਵਾਨ ਕਾਬੂ <br/>
Ad Position 24