17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮੇਅਰ ਇੰਦਰਜੀਤ ਕੌਰ ਤੇ ਵਿਧਾਇਕ ਗਰੇਵਾਲ ਵਲੋਂ ਨਿਊ ਮੋਤੀ ਨਗਰ ਵਿਚ ਪਾਣੀ ਵਾਲੀ ਟੈਂਕੀ ਸਥਾਪਿਤ ਕਰਨ ਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਲਈ 4.5 ਕਰੋੜ ਦੇ ਪ੍ਰੋਜੈਕਟ ਦਾ ਉਦਘਾਟਨ <br/>

Ad Position 21
No active advertisement
ਮੇਅਰ ਇੰਦਰਜੀਤ ਕੌਰ ਅਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨਿਊ ਮੋਤੀ ਨਗਰ ਵਿਚ ਪਾਣੀ ਵਾਲੀ ਟੈਂਕੀ ਸਥਾਪਿਤ ਕਰਨ ਅਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਲਈ 4.5 ਕਰੋੜ ਦੇ ਪ੍ਰੋਜੈਕਟ ਦਾ ਉਦਘਾਟਨ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 26-02-2026
ਲੁਧਿਆਣਾ, 25 ਫਰਵਰੀ (ਡਾ. ਤਰਲੋਚਨ ਸਿੰਘ)-ਹਰ ਘਰ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਅੱਜ ਨਿਊ ਮੋਤੀ ਨਗਰ ਵਿਚ ਪਾਣੀ ਵਾਲੀ ਟੈਂਕੀ ਸਥਾਪਤ ਕਰਨ ਅਤੇ ਸੰਬੰਧਿਤ ਪਾਈਪਲਾਈਨ ਵਿਛਾਉਣ ਲਈ 4.5 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ | ਨਿਊ ਮੋਤੀ ਨਗਰ ਦੇ ਵਿਸ਼ਵਕਰਮਾ ਪਾਰਕ ਵਿਚ ਇਹ ਪਾਣੀ ਵਾਲੀ ਟੈਂਕੀ ਸਥਾਪਤ ਕੀਤੀ ਜਾ ਰਹੀ ਹੈ | ਕੌਂਸਲਰ ਅਮਰਜੀਤ ਸਿੰਘ ਦੇ ਨਾਲ ਮੇਅਰ ਇੰਦਰਜੀਤ ਕੌਰ ਅਤੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਪਾਣੀ ਵਾਲੀ ਟੈਂਕੀ ਲਗਭਗ 3.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਦੋਂ ਕਿ ਸੰਬੰਧਿਤ ਜਲ ਸਪਲਾਈ ਪਾਈਪਲਾਈਨ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਵਿਛਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਪਿੰਡ ਬਿਲਗਾ (ਨੇੜੇ ਸਾਹਨੇਵਾਲ) ਵਿਚ ਇਕ ਵਿਸ਼ਵ ਪੱਧਰੀ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਵੀ ਸਥਾਪਿਤ ਕੀਤਾ ਜਾ ਰਿਹਾ ਹੈ ਜਿੱਥੋਂ ਸ਼ਹਿਰ ਨੂੰ ਟ੍ਰੀਟ ਕੀਤਾ ਸਤਹੀ ਪਾਣੀ ਸਪਲਾਈ ਕੀਤਾ ਜਾਵੇਗਾ | ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਪਹਿਲਾ ਪੜਾਅ ਲਗਭਗ 1300 ਕਰੋੜ ਰੁਪਏ (ਸਿਵਲ ਵਰਕਸ) ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ | ਸ਼ਹਿਰ ਦੇ ਹੋਰ ਇਲਾਕਿਆਂ ਵਿਚ ਪਾਣੀ ਵਾਲੀਆਂ ਟੈਂਕੀਆਂ ਵੀ ਬਣਾਈਆਂ ਜਾ ਰਹੀਆਂ ਹਨ | ਵਿਧਾਇਕ ਗਰੇਵਾਲ ਅਤੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਬਿਹਤਰੀ ਲਈ ਵਚਨਬੱਧ ਹੈ ਅਤੇ ਵੱਡੇ ਪੱਧਰ 'ਤੇ ਵਸਨੀਕਾਂ ਦੀ ਸਹੂਲਤ ਲਈ ਵੱਡੇ ਲੋਕ-ਕੇਂਦਿ੍ਤ ਪ੍ਰੋਜੈਕਟ ਕੀਤੇ ਜਾ ਰਹੇ ਹਨ | ਇਸ ਮੌਕੇ ਸਹਾਇਕ ਇੰਜੀਨੀਅਰ ਜਰਨੈਲ ਸਿੰਘ, ਸੰਚਾਰ ਮਾਹਿਰ ਜਸਪ੍ਰੀਤ ਸਿੰਘ, ਰਮੇਸ਼ ਕੁਮਾਰ ਪਿੰਕਾ, ਸੁਰਿੰਦਰ ਸਿੰਘ ਬਿੱਟਾ, ਚਰਨਜੀਤ ਸਿੰਘ ਮੋਨੂੰ, ਕੁਲਵੰਤ ਸਿੰਘ ਪ੍ਰਧਾਨ, ਅੰਗਰੇਜ ਸਿੰਘ, ਜਤਿੰਦਰ ਸਿੰਘ ਕਾਕਾ, ਰਜਿੰਦਰ ਸਿੰਘ ਨਾਗਰਾ, ਮੋਹਿਤ ਸੂਦ, ਇੰਦਰਜੀਤ ਸਿੰਘ, ਰਣਜੀਤ ਸਿੰਘ ਗਿੱਲ, ਸੋਨੂੰ ਵਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 32 ਸਾਲਾਂ ਬਾਅਦ ਜਿੱਤੀ ਆਲ ਇੰਡੀਆ ਯੂਨੀਵਰਸਿਟੀਜ਼ ਵਾਲੀਬਾਲ ਚੈਂਪੀਅਨਸ਼ਿਪ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਗੁਰਮਤਿ ਸਮਾਗਮ ਕਰਵਾਇਆ <br/>
Ad Position 24