17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਘਾਤਕ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਜ਼ਰੂਰੀ-ਡਾ. ਹਰਪ੍ਰੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 26-02-2026
ਲੁਧਿਆਣਾ, 25 ਫਰਵਰੀ (ਡਾ. ਤਰਲੋਚਨ ਸਿੰਘ)-ਬੱਚਿਆਂ ਦੀ ਤੰਦਰੁਸਤੀ ਅਤੇ ਸੁਨਿਸ਼ਚਿਤ ਭਵਿੱਖ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ¢ ਇਸ ਮਕਸਦ ਨਾਲ ਅੱਜ ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਸਿਵਲ ਹਸਪਤਾਲ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ ¢ ਇਸ ਪ੍ਰੋਗਰਾਮ ਦਾ ਉਦੇਸ਼ ਮਾਪਿਆਂ ਅਤੇ ਆਮ ਜਨਤਾ ਨੂੰ ਟੀਕਾਕਰਨ ਸਬੰਧੀ ਜਾਣੂ ਕਰਵਾਉਣਾ ਸੀ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਟੀਕਾਕਰਨ ਬੱਚਿਆਂ ਨੂੰ ਕਈ ਖ਼ਤਰਨਾਕ ਬਿਮਾਰੀਆਂ, ਜਿਵੇਂ ਕਿ ਖ਼ਸਰਾ, ਪੋਲੀਓ, ਟੀ.ਬੀ., ਡਿਪਥੀਰੀਆ, ਕਾਲੀ ਖਾਂਸੀ, ਟੈੱਟਨਸ, ਹੈਪੇਟਾਈਟਸ, ਦਿਮਾਗ਼ੀ ਬੁਖ਼ਾਰ, ਰੁਬੇਲਾ ਆਦਿ ਤੋਂ ਬਚਾਉਂਦਾ ਹੈ¢ ਉਨ੍ਹਾਂ ਕਿਹਾ ਕਿ ਜਨਮ ਤੋਂ ਲੈ ਕੇ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਸਮੇਂ-ਸਿਰ ਲੱਗਣ ਵਾਲੇ ਟੀਕੇ ਉਨ੍ਹਾਂ ਦੀ ਰੋਗ-ਰੋਧਕ ਸਮਰੱਥਾ ਨੂੰ ਮਜ਼ਬੂਤ ਬਣਾਉਂਦੇ ਹਨ ¢ ਇਸ ਤੋਂ ਇਲਾਵਾ ਜੇਕਰ ਕਿਸੇ ਕਾਰਨ ਟੀਕਾ ਰਹਿ ਜਾਵੇ ਤਾਂ ਨੇੜਲੇ ਸਿਹਤ ਕੇਂਦਰ 'ਤੇ ਸੰਪਰਕ ਕਰਕੇ ਉਸ ਦੀ ਪੂਰਤੀ ਕਰਵਾਈ ਜਾ ਸਕਦੀ ਹੈ¢ ਇਸ ਮÏਕੇ ਮਾਪਿਆਂ ਨੂੰ ਟੀਕਾਕਰਨ ਸੰਬੰਧੀ ਆਮ ਗ਼ਲਤਫ਼ਹਿਮੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਇਹ ਸਪਸ਼ਟ ਕੀਤਾ ਗਿਆ ਕਿ ਟੀਕੇ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਮਾਣਿਤ ਹੁੰਦੇ ਹਨ ¢ ਇਸ ਮÏਕੇ ਤੇ ਡਾ.ਗੁਰਪ੍ਰੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ, ਏ.ਐਨਐਮ. ਪਰਮਜੀਤ ਕÏਰ ਅਤੇ ਪਿ੍ਆ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੈੱਡ ਰਿਬਨ ਕਲੱਬ ਵਲੋਂ ਮਨੁੱਖੀ ਰੈੱਡ ਰਿਬਨ ਬਣਾਇਆ <br/> ਅਗਲੀ ਖ਼ਬਰ ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰਾਂ ਦੀ ਆਪਸੀ ਸਹਿਮਤੀ ਨਾਲ ਜਸਵਿੰਦਰ ਕੌਰ ਜਰਗੜੀ ਬਲਾਕ ਪ੍ਰਧਾਨ, ਜਸਪ੍ਰੀਤ ਕੌਰ ਚਾਪ...
Ad Position 24