ਲੁਧਿਆਣਾ, 26 ਫਰਵਰੀ (ਜਸਵਿੰਦਰ ਸਿੰਘ)-ਮਾਤ ਭਾਸ਼ਾ ਦਿਵਸ ਮÏਕੇ ਪੰਜਾਬੀ ਭਵਨ ਵਿਖੇ ਕਰਵਾਏ ਅੰਤਰ- ਕਾਲਜ ਮੁਕਾਬਲਿਆਂ ਵਿਚ ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ¢ ਕੈਲੀਗ੍ਰਾਫੀ ਮੁਕਾਬਲੇ ਵਿਚ ਖ਼ੁਸ਼ਬੂ ਨੇ ਪਹਿਲਾ ਸਥਾਨ, ਪੋਸਟਰ ਮੇਕਿੰਗ ਮੁਕਾਬਲੇ ਵਿਚ ਮਿ੍ਗਾਕਸ਼ੀ ਭਸੀਨ ਨੇ ਪਹਿਲਾ ਸਥਾਨ, ਸਭਿਆਚਾਰਕ ਕੁਇਜ਼ ਵਿਚ ਰਮਨਦੀਪ ਕÏਰ, ਪਵਨਦੀਪ ਕÏਰ, ਅੰਜੁਮ ਨੇ ਤੀਜਾ ਸਥਾਨ ਅਤੇ ਮੁਹਾਵਰੇਦਾਰ ਵਾਰਤਾਲਾਪ ਵਿਚ ਬਲਦੀਪ ਕÏਰ, ਸਿਮਰਨਜੀਤ ਕÏਰ ਨੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੇ ਪਿ੍ੰਸੀਪਲ ਸੁਮਨ ਲਤਾ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਵਿਸ਼ੇਸ਼ ਮÏਕੇ 'ਤੇ ਵਾਈਸ ਪਿ੍ੰਸੀਪਲ ਸਰਿਤਾ, ਪੰਜਾਬੀ ਵਿਭਾਗ ਦੇ ਮੁਖੀ ਸਰਿਤਾ ਮਿਨਹਾਸ, ਕਾਲਜ ਦੇ ਯੂਥ ਕੋਆਰਡੀਨੇਟਰ ਡਾ. ਮਾਧਵੀ ਵਸ਼ਿਸ਼ਟ ਅਤੇ ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਸਾਹਿਬਾਨ ਮÏਜੂਦ ਸਨ¢