22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼ਹਿਰੀ ਪ੍ਰਧਾਨ ਤਲਵਾੜ ਦੀ ਅਗਵਾਈ ਹੇਠ ਮਹਿਲਾਵਾਂ ਨਾਲ ਕੀਤੇ ਚੋਣਾਵੀ ਵਾਅਦੇ ਨੂੰ ਯਾਦ ਕਰਵਾਉਣ ਲਈ ਕਾਂਗਰਸ ਨੇ ਲਗਾਏ ਪੋਸਟਰ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਚੌਣਾ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਵਾਅਦੇ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ ਤੁਹਾਡੀ ਆਮ ਆਦਮੀ ਪਾਰਟੀ ਨੇ ਸਾਲ 2021 ਵਿਚ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ 2022 ਤੋਂ ਪੰਜਾਬ ਦੀ ਹਰ ਮਹਿਲਾ ਨੂੰ ਪੰਜਾਬ ਸਰਕਾਰ ਵਲੋਂ ਹਰ ਮਹੀਨੇ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ | ਹੁਣ ਤੁਸੀਂ ਮਾਨ ਸਾਹਿਬ ਕਹਿ ਰਹੇ ਹੋ ਕਿ ਇਹ 1 ਹਜ਼ਾਰ ਰੁਪਏ ਮਹੀਨਾ ਦੇਣ ਦਾ ਕੰਮ ਅਪ੍ਰੈਲ 2026 ਤੋਂ ਸ਼ੁਰੂ ਹੋਵੇਗਾ | ਇਹ 48 ਮਹੀਨੇ ਦੇ 48 ਹਜ਼ਾਰ ਰੁਪਏ ਬਣਦੇ ਹਨ | ਜ਼ਿਕਰਯੋਗ ਹੈ ਇਹ ਕੋਈ ਨਵੀਂ ਸਕੀਮ ਨਹੀਂ, ਤੁਹਾਡੇ ਵਲੋਂ ਕੀਤੇ ਗਏ ਵਾਅਦੇ ਦੀ ਰਕਮ ਹੈ | ਇਸ ਕਰਕੇ ਸੂਬੇ ਦੀਆਂ ਮਹਿਲਾਵਾਂ ਨਾਲ ਵਾਅਦਾ ਖ਼ਿਲਾਫ਼ੀ ਨਾ ਕੀਤੀ ਜਾਵੇ ਬਲਕਿ ਪੂਰੀ ਰਕਮ ਦੇ ਕੇ ਕੀਤੇ ਗਏ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ, ਕਿਉਂਕਿ 2021 ਦਾ ਤੁਹਾਡੇ ਵਲੋਂ ਕੀਤਾ ਗਿਆ ਇਹ ਅਧੂਰਾ ਵਾਅਦਾ ਹੈ, ਜਿਸ ਵਲ ਮਹਿਲਾਵਾਂ ਵਲੋਂ ਲੰਬੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਹੈ | ਕਾਂਗਰਸ ਪਾਰਟੀ ਵਲੋਂ ਪੰਜਾਬ ਦੀਆਂ ਮਹਿਲਾਵਾਂ ਦੀ ਬਕਾਇਆ ਰਕਮ ਦੀ ਆਵਾਜ਼ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿਚ 10-10 ਹਜ਼ਾਰ ਪੋਸਟਰ ਲਗਾਏ ਜਾਣਗੇ, ਜਿਸ ਦੀ ਸ਼ੁਰੂਆਤ ਲੁਧਿਆਣਾ ਸ਼ਹਿਰ ਦੇ ਵੱਖ ਵੱਖ ਹਲਕਿਆਂ ਵਿਚ ਇਕ ਲੱਖ ਪੋਸਟਰ ਲਗਾ ਕੇ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਫਾਰ ਵੂਮੈਨ ਦੇ ਰੈੱਡ ਰਿਬਨ ਕਲੱਬ ਵਲੋਂ ਕੁਇਜ਼ ਮੁਕਾਬਲਾ <br/> ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਮਾਤ ਭਾਸ਼ਾ ਦਿਵਸ 'ਤੇ ਕਰਵਾਏ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/>
Ad Position 24