22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਜਪ ਤਪ ਚੁਪਹਿਰਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਜਪ ਤਪ ਚੁਪਹਿਰਾ ਸਮਾਗਮ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ, ਸਮੂਹ ਗੁ: ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਜਪ ਤਪ ਚੁਪਹਿਰਾ ਸਮਾਗਮ 'ਚ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ, ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਨ੍ਹਾਂ ਸਮਾਗਮਾਂ ਦੌਰਾਨ ਸੁਆਮੀ ਜੀ ਸ਼ਹੀਦ ਗੰਜ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਅਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਨ੍ਹਾਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ, ਅੰਮਿ੍ਤ ਕੀਰਤਨ ਸੇਵਾ ਸੁਸਾਇਟੀ, ਗੁਰੂ ਰਾਮ ਦਾਸ ਸੰਗਤ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੁਸਾਇਟੀ ਅਤੇ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਸਮਾਗਮ 'ਚ ਆਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਗਜੀਤ ਸਿੰਘ ਜੱਗਾ, ਪ੍ਰਲਾਦ ਸਿੰਘ ਢੱਲ, ਜਸਪ੍ਰੀਤ ਸਿੰਘ, ਤਰਲੋਚਨ ਸਿੰਘ ਮਨੋਚਾ, ਗੁਰਮੀਤ ਸਿੰਘ ਪ੍ਰਧਾਨ ਗੁ: ਸ੍ਰੀ ਗੁਰੂ ਕਲਗੀਧਰ ਸਿੰਘ ਸਭਾ, ਜਰਨੈਲ ਸਿੰਘ ਜਨਰਲ ਸਕੱਤਰ, ਸੁਖਵਿੰਦਰਪਾਲ ਸਿੰਘ ਲਾਲੀ ਸਰਨਾ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ, ਜਸਬੀਰ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਟਿੰਕੂ, ਸਤਨਾਮ ਸਿੰਘ ਬੱਬੂ ਖਾਲਸਾ, ਮਨਿੰਦਰ ਸਿੰਘ ਆਹੂਜਾ, ਜਸਦੀਪ ਸਿੰਘ ਕਾਉਂਕੇ, ਪਰਮਦੀਪ ਸਿੰਘ ਐਡਵੋਕੇਟ, ਜਸ਼ਨਦੀਪ ਸਿੰਘ, ਪ੍ਰੀਤਮ ਸਿੰਘ, ਨਵਜੋਤ ਸਿੰਘ, ਮਲਕੀਤ ਸਿੰਘ ਹਾਰਾ, ਧਰਮ ਸਿੰਘ ਬਾਜਵਾ, ਸਰਵਣ ਸਿੰਘ ਮੈਨੇਜਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਿਮਲਾਪੁਰੀ ਵਿਖੇ 28 ਤੋਂ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਫਾਰ ਵੂਮੈਨ ਦੇ ਰੈੱਡ ਰਿਬਨ ਕਲੱਬ ਵਲੋਂ ਕੁਇਜ਼ ਮੁਕਾਬਲਾ <br/>
Ad Position 24