22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਿਮਲਾਪੁਰੀ ਵਿਖੇ 28 ਤੋਂ <br/>

Ad Position 21
No active advertisement
ਅਜੀਤ ਡੈਸਕ 27-02-2026
ਡਾਬਾ/ਲੁਹਾਰਾ, 24 ਫ਼ਰਵਰੀ (ਕੁਲਵੰਤ ਸਿੰਘ ਸੱਪਲ)-ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਪਹਿਲਾ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਗੁਰਮੁਖ ਸਿੰਘ ਰੋਡ ਨੇੜੇ ਜੈਨ ਹਸਪਤਾਲ ਸ਼ਿਮਲਾਪੁਰੀ, ਲੁਧਿਆਣਾ ਵਿਖੇ 28 ਫਰਵਰੀ ਤੋਂ ਸਮੂਹ ਮਹੱਲਾ ਨਿਵਾਸੀ ਅਤੇ ਖਾਲਸਾ ਮਾਰਕੀਟ ਵਲੋਂ ਅੰਮਿ੍ਤਪਾਲ ਸਿੰਘ ਸ਼ੇਰਾ, ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਗੁਰਮਤਿ ਸਮਾਗਮ ਦੇ ਸੱਦੇ ਪੱਤਰ ਇਲਾਕੇ ਦੇ ਮੋਹਤਵਰ ਵਿਅਕਤੀ ਨੂੰ ਦਿੱਤੇ ਜਾ ਰਹੇ ਹਨ | ਇਸੇ ਲੜੀ ਤਹਿਤ ਹਲਕਾ ਵਿਧਾਇਕ ਰਜਿੰਦਰਪਾਲ ਕÏਰ ਛੀਨਾ ਨੂੰ ਦਿੱਤਾ ਗਿਆ | ਇਸ ਮÏਕੇ ਵਿਧਾਇਕਾ ਛੀਨਾ ਨੇ ਪ੍ਰਬੰਧਕ ਕਮੇਟੀ ਨੂੰ ਆਪਣੇ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਦੌਰਾਨ ਨÏਜਵਾਨ ਆਗੂ ਗੁਰਪ੍ਰੀਤ ਸਿੰਘ ਖਾਲਸਾ ਅਤੇ ਗੁਰੂ ਅੰਮਿ੍ਤਪਾਲ ਸਿੰਘ ਸ਼ੇਰਾ ਨੇ ਦੱਸਿਆ ਕਿ ਇਹਨਾਂ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਵਿਚ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ ਹੁਸ਼ਿਆਰਪੁਰ, ਬਾਬਾ ਅਮਰਜੀਤ ਸਿੰਘ ਗ਼ਾਲਿਬ ਖ਼ੁਰਦ, ਭਾਈ ਮਨਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਜੈਪਰੇ ਵਾਲੇ ਆਦਿ ਆਪਣੇ ਜਥਿਆਂ ਨਾਲ ਸ਼ਹੀਦਾਂ ਸਿੰਘਾਂ ਦੀ ਦੇਸ-ਕÏਮ ਵਾਸਤੇ ਦਿੱਤੀ ਕੁਰਬਾਨੀ ਉੱਤੇ ਚਾਨਣਾ ਪਾਉਣਗੇ ਉਨ੍ਹਾਂ ਕਿਹਾ ਕਿ ਦੋ ਦਿਨਾਂ ਸਮਾਗਮ ਦÏਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ਇਸ ਮÏਕੇ ਗੁਰਪ੍ਰੀਤ ਸਿੰਘ ਖਾਲਸਾ, ਗੁਰ ਅੰਮਿ੍ਤ ਪਾਲ ਸਿੰਘ ਸ਼ੇਰਾ, ਰਜੀਵ ਕੁਮਾਰ, ਕਰਮਜੀਤ ਸਿੰਘ, ਸੰਨੀ ਪੰਡਿਤ, ਹਰਦੇਵ ਸਿੰਘ, ਰਵਿੰਦਰ ਸਿੰਘ ਰਵੀ, ਹਰਜੋਤ ਸਿੰਘ, ਹਨੀ, ਸੰਜੀਵ ਕੁਮਾਰ, ਸਵਰਾਜ ਸਿੰਘ ਸੋਨਾ, ਹਰਵਿੰਦਰ ਸਿੰਘ ਹੀਰਾ, ਲਖਵੀਰ ਸਿੰਘ ਲੱਖਾ, ਕੁਲਜੀਤ ਸਿੰਘ, ਕਰਨਵੀਰ ਸਿੰਘ,ਹਰਮੀਤ ਸਿੰਘ ਖਾਲਸਾ, ਪਰਮਿੰਦਰ ਸਿੰਘ ਪਿੰਦਰ, ਸਰਪੰਚ ਕੁਲਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਦੇ ਚੇਅਰਮੈਨ ਅਵਿਨਾਸ਼ ਕੌਰ ਵਾਲੀਆ ਦਾ ਸਨਮਾਨ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਜਪ ਤਪ ਚੁਪਹਿਰਾ ਸਮਾਗਮ <br/>
Ad Position 24