ਲੁਧਿਆਣਾ, 26 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਪੀ.ਏ.ਯੂ. ਗਰਾੳਾੂਡ ਵਿਚ ਚੱਲ ਰਹੇ ਸਵਦੇਸ਼ੀ ਮੇਲੇ ਦੌਰਾਨ ਸਪਰਿੰਗ ਡੇਲ ਪਬਲਿਕ ਸਕੂਲ ਦੇ ਚੇਅਰਮੈਨ ਅਵਿਨਾਸ਼ ਕੌਰ ਵਾਲੀਆ, ਸਕੂਲ ਦੇ ਡਾਇਰੈਕਟਰ ਕਮਲਪ੍ਰੀਤ ਕੌਰ ਅਤੇ ਡਿਪਟੀ ਡਾਇਰੈਕਟਰ ਸੋਨੀਆ ਵਰਮਾ ਨੰੂ ਸਿੱਖਿਆ ਅਤੇ ਸਮਾਜਿਕ ਲੀਡਰਸ਼ਿਪ ਵਿਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੰੂ ਇਹ ਸਨਮਾਨ ਮੇਲਾ ਕਮੇਟੀ ਦੀ ਆਗੂ ਰਾਸ਼ੀ ਅਗਰਵਾਲ ਵਲੋਂ ਦਿੱਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਅਤੇ ਸੰਸਥਾਪਕ ਪਿ੍ੰਸੀਪਲ ਅਵਿਨਾਸ਼ ਕੌਰ ਵਾਲੀਆ ਨੰੂ ਪਰਿਵਰਤਨਸ਼ੀਲ ਸਿੱਖਿਆ ਪ੍ਰਤੀ ਉਨ੍ਹਾਂ ਦੇ ਜੀਵਨ ਭਰ ਦੇ ਸਮਰਪਣ ਲਈ ਮਾਨਤਾ ਦਿੱਤੀ ਗਈ | ਡਾਇਰੈਕਟਰ ਕਮਲਪ੍ਰੀਤ ਕੌਰ ਵਾਲੀਆ ਦੀ ਉਨ੍ਹਾਂ ਦੀ ਗਤੀਸ਼ੀਲ ਅਕਾਦਮਿਕ ਅਗਵਾਈ ਲਈ ਪ੍ਰਸ਼ੰਸਾ ਕੀਤੀ ਗਈ | ਜਦੋਂ ਕਿ ਡਿਪਟੀ ਡਾਇਰੈਕਟਰ ਸੋਨੀਆ ਵਰਮਾ ਨੰੂ ਇਕ ਸਿੱਖਿਆ ਸ਼ਾਸਤਰੀ ਅਤੇ ਸਲਾਹਕਾਰ ਵਜੋਂ ਉਨ੍ਹਾਂ ਦੇ ਦੂਰ-ਦਰਸ਼ੀ ਕੰਮ ਲਈ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਅਨਿਲ ਸ਼ਰਮਾ ਅਤੇ ਹੋਰ ਸਟਾਫ਼ ਨੇ ਇਸ ਸ਼ਲਾਘਾਯੋਗ ਉਪਲਬਧੀ ਲਈ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰ ਕਮਲਪ੍ਰੀਤ ਕੌਰ ਵਾਲੀਆ ਅਤੇ ਡਿਪਟੀ ਡਾਇਰੈਕਟਰ ਸੋਨੀਆ ਵਰਮਾ ਨੰੂ ਆਪਣੀਆਂ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ |