22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹੋਲਾ ਮਹੱਲਾ ਸਮਾਗਮ ਭਲਕੇ ਸਨਿਚਰਵਾਰ ਨੂੰ <br/>

Ad Position 21
No active advertisement
ਅਜੀਤ ਡੈਸਕ 27-02-2026
ਡਾਬਾ/ਲੁਹਾਰਾ, 26 ਫਰਵਰੀ (ਕੁਲਵੰਤ ਸਿੰਘ ਸੱਪਲ)-ਗੁਰਮਤਿ ਗ੍ਰੰਥੀ ਸਭਾ ਇੰਟਰਨੈਸ਼ਨਲ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਕਲਗੀਧਰ ਸਾਹਿਬ ਨੇੜੇ ਮੈਡ ਦੀ ਚੱਕੀ ਵਿਖੇ ਹੋਈ, ਜਿਸ ਵਿਚ ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮੁਹੱਲਾ ਸਮਾਗਮ ਭਲਕੇ ਸ਼ਨੀਵਾਰ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਗਲੀ ਨੰਬਰ ਦੋ ਈਸ਼ਰ ਨਗਰ ਬਲਾਕ ਸੀ ਸੂਆ ਰੋਡ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਦੀ ਸਫਲਤਾ ਲਈ ਸਭਾ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਸਭਾ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਮੁਸਾਫਿਰ ਅਤੇ ਜਰਨਲ ਸਕੱਤਰ ਗਿਆਨੀ ਚਰਨਜੀਤ ਸਿੰਘ ਚੰਦਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ਼ਾਮ 6 ਵਜੇ ਤੋਂ 9 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਉੱਚ ਕੋਟੀ ਦੇ ਰਾਗੀ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ | ਆਈ ਸੰਗਤ ਵਾਸਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਗਿ: ਸਤਨਾਮ ਸਿੰਘ ਮੁਸਾਫ਼ਿਰ ਪ੍ਰਧਾਨ, ਗਿ: ਚਰਨਜੀਤ ਸਿੰਘ ਚੰਦਨ ਜਨਰਲ ਸਕੱਤਰ, ਪ੍ਰੋ: ਦਿਆ ਸਿੰਘ ਸੀ: ਮੀਤ ਪ੍ਰਧਾਨ, ਗਿ: ਗੁਰਬਾਜ ਸਿੰਘ ਖਜਾਨਚੀ, ਗਿ: ਜਸਪ੍ਰੀਤ ਸਿੰਘ ਮੁੱਖ ਬੁਲਾਰਾ, ਗਿ: ਜਗਦੀਪ ਸਿੰਘ ਪ੍ਰਧਾਨ ਸਰਕਲ ਲੁਹਾਰਾ, ਗਿ: ਸਤਵੰਤ ਸਿੰਘ ਦਫ਼ਤਰ ਸਕੱਤਰ, ਗਿ: ਅਵਤਾਰ ਸਿੰਘ ਪ੍ਰੈੱਸ ਸਕੱਤਰ, ਭਾਈ ਮਨਜੋਤ ਸਿੰਘ ਆਈ.ਡੀ. ਮੈਨੇਜਰ, ਭਾਈ ਸੁਖਦੇਵ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਅਜੀਤ ਸਿੰਘ ਅਤੇ ਹੋਰ ਬਹੁਤ ਸਾਰੇ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਲੀਲਾ ਵੰਤੀ ਮਾਰਕੰਡਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਅਮਨਦੀਪ ਸਿੰਘ ਭੰਗੂ ਇਆਲੀ ਨੂੰ ਸੁਖਬੀਰ ਨੇ ਕੀਤਾ ਸਨਮਾਨਿਤ <br/>
Ad Position 24