22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ''ਸੁਲਘਦੀ ਧਰਤੀU ਨੁੱਕੜ ਨਾਟਕ ਖੇਡਿਆ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਡਾ. ਤਰਲੋਚਨ ਸਿੰਘ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਅੱਜ ਕਾਲਜ ਕੈਂਪਸ ਵਿਚ ''ਸੁਲਗਦੀ ਧਰਤੀU ਸਿਰਲੇਖ ਵਾਲਾ ਇਕ ਸ਼ਕਤੀਸ਼ਾਲੀ ਅਤੇ ਵਿਚਾਰ-ਉਕਸਾਊ ਨੁੱਕੜ ਨਾਟਕ ਖੇਡਿਆ ਗਿਆ | ਇਹ ਪ੍ਰਭਾਵਸ਼ਾਲੀ ਨੁੱਕੜ ਨਾਟਕ ਪ੍ਰਸਿੱਧ ਥੀਏਟਰ ਗਰੁੱਪ 'ਜੈ ਹੋ ਰੰਗਮੰਚ' ਵਲੋਂ ਖੇਡਿਆ ਗਿਆ | ਇਸ ਨੁੱਕੜ ਨਾਟਕ ਦੇ ਪ੍ਰਦਰਸ਼ਨ ਨੇ ਨਸ਼ਿਆਂ ਦੀ ਦੁਰਵਰਤੋਂ ਅਤੇ ਮਾਦਾ ਭਰੂਣ ਹੱਤਿਆ ਦੇ ਸਮਾਜਿਕ ਮੁੱਦਿਆਂ ਨੂੰ ਉਜਾਗਰ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਮਨਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕਾਰਾਂ ਦੀ ਅਸੈਸਰੀ ਤਿਆਰ ਕਰਨ ਵਾਲੇ ਸ਼ੋਅਰੂਮ 'ਤੇ ਇਨਕਮ ਟੈਕਸ ਦੀ ਰੇਡ ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਚੋਰੀ
Ad Position 24