22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

'ਆਪ' ਵਲੋਂ ਸੂਬਾ ਵਾਸੀਆਂ ਲਈ 10 ਲੱਖ ਦਾ ਮੁਫਤ ਇਲਾਜ ਇਤਿਹਾਸਕ ਫੈਸਲਾ- ਡਾ. ਮਹਿਮੂਦਪੁਰਾ <br/>

Ad Position 21
No active advertisement
ਅਜੀਤ ਡੈਸਕ 27-02-2026
ਆਲਮਗੀਰ, 26 ਫਰਵਰੀ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਡਾਕਟਰ ਵਿੰਗ ਹਲਕਾ ਗਿੱਲ ਦੇ ਪ੍ਰਧਾਨ ਡਾ. ਅਮਰੀਕ ਸਿੰਘ ਮਹਿਮੂਦਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ | ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਹਰੇਕ ਬਸ਼ਿੰਦੇ ਲਈ 10 ਲੱਖ ਦਾ ਮੁਫਤ ਇਲਾਜ ਦਾ ਇਤਿਹਾਸਿਕ ਫੈਸਲਾ ਸੂਬਾ ਪੰਜਾਬ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ | ਡਾ. ਮਹਿਮੂਦਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਸੁਬਾ ਪੰਜਾਬ ਅੰਦਰ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਿਆਰੀ ਬਣਾਉਣਾ ਹੈ, ਜਿਸ ਤਹਿਤ ਪਾਰਟੀ ਨੇ ਸੂਬਾ ਵਾਸੀਆਂ ਲਈ 10 ਲੱਖ ਦਾ ਮੁਫਤ ਇਲਾਜ ਸਕੀਮ ਸ਼ੁਰੂ ਕਰਕੇ ਸੂਬੇ ਵਿਚਲੇ ਹਜ਼ਾਰਾਂ ਗਰੀਬ ਲੋਕਾਂ ਨੂੰ ਵੱਡੀ ਰਾਹਤ ਪਹੁੰਚਾਈ ਹੈ | ਡਾ. ਮਹਿਮੂਦਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਸਕੀਮਾਂ ਤੋਂ ਖੁਸ਼ ਸੂਬਾ ਵਾਸੀ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗਠਨ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਬੀ ਸੀ ਏ-5ਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਲੁਧਿਆਣਾ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਵੱਡਾ ਹੁਲਾਰਾ, ਨਾਮਾਂਕਣ ਪ੍ਰਕਿਰਿਆ ਹੋਈ ਤੇਜ਼ <br/>
Ad Position 24