ਲੁਧਿਆਣਾ, 26 ਫਰਵਰੀ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ ਦੀਆਂ ਵਿਦਿਆਰਥਣਾਂ ਨੇ ਦਸੰਬਰ, 2025 ਵਿਚ ਹੋਈਆਂ ਬੀਸੀ ਏ-5ਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ ਨ ਕੀਤਾ | ਮਹਿਕ ਨੇ 85.25% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਜੀਆ ਗਰਗ ਨੇ 84.75% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਕਿ©ਸ਼ਸ਼ ਬਾਂਸਲ ਨੇ 83.50% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |