22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਪਾਰ ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ 'ਤੇ ਵਪਾਰੀ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਹਰ ਸਪਿਨਿੰਗ ਮਿਲ ਦੇ ਕਮਲ ਭਾਟੀਆ ਵਾਸੀ ਇੰਡਸਟਰੀ ਏਰੀਆ ਏ. ਦੀ ਸ਼ਿਕਾਇਤ 'ਤੇ ਕਰਨਾਟਕਾ ਦੀ ਫ਼ਰਮ ਗੋਬਿੰਦ ਨਰਾਇਣ ਇੰਡਸਟਰੀ ਦੇ ਸਿਧਾਰਥ ਬੋਹਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 45 ਲੱਖ, 91 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਸਵਤੰਤਰ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਪੁੱਛ ਪੜਤਾਲ ਕਰ ਰਹੀ ਹੈ |
ਧੋਖਾਧੜੀ ਕਰਨ ਦੇ ਮਾਮਲੇ ਵਿਚ ਕੰਪਨੀ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
ਪੁਲਿਸ ਨੇ ਵਿਸ਼ਾਲ ਵਾਸੀ ਵਾਸੀ ਚੰਦਰ ਨਗਰ ਦੀ ਸ਼ਿਕਾਇਤ 'ਤੇ ਸਾਹਿਲ ਮਹਿਰਾ ਉਸਦੀ ਪਤਨੀ ਸਾਕਸ਼ੀ ਮਹਿਰਾ ਵਾਸੀ ਮੁੰਡੀਆਂ ਖ਼ੁਰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਕੰਪਨੀ ਵਿਚ ਕੰਮ ਕਰਨ ਸਮੇਂ 23 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢
ਦਰਿਆ ਵਿਚ ਗੰਦਗੀ ਸੁੱਟਣ ਦੇ ਮਾਮਲੇ ਵਿਚ ਕੇਸ ਦਰਜ
ਪੁਲਿਸ ਨੇ ਕਾਰਜਕਾਰੀ ਇੰਜੀਨੀਅਰ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਸਤਪਾਲ ਸਿੰਘ ਪੁੱਤਰ ਮਿੱਕੀ ਰਾਮ ਅਤੇ ਮਿਕੀ ਪੁੱਤਰ ਪ੍ਰੀਤਮ ਸਿੰਘ ਵਾਸੀ ਭਾਮੀਆਂ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਆਪਣੀ ਡੇਅਰੀਆਂ ਦੀ ਗੰਦਗੀ ਦਰਿਆ ਵਿਚ ਸੁੱਟਣ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ¢
53 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ
ਪੁਲਿਸ ਨੇ ਇੰਦਰਜੀਤ ਸਿੰਘ ਵਾਸੀ ਨੂਰ ਵਾਲਾ ਰੋਡ ਦੀ ਸ਼ਿਕਾਇਤ 'ਤੇ ਅਭਿਸ਼ੇਕ ਗੁਲਾਟੀ ਵਾਸੀ ਹੀਰਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਸ ਨਾਲ 53 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਵਾਲੀਸ਼ ਗੋਇਲ ਵਾਸੀ ਨੇੜੇ ਗੁਲਮੋਹਰ ਹੋਟਲ ਦੀ ਸ਼ਿਕਾਇਤ 'ਤੇ ਗੋਇਲ ਗੌਰਵ ਗੋਇਲ ਵਾਸੀ ਸੰਦੀਪ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਖੋਹ ਦੀ ਵਾਰਦਾਤ
ਸਥਾਨਕ ਰਾਮ ਨਗਰ ਤੋਂ ਇਕ ਮੋਟਰਸਾਈਕਲ ਸਵਾਰ ਲੁਟੇਰਾ ਰਾਣੀ ਕÏਰ ਪਾਸੋਂ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਪਰਸ ਵਿਚ ਨਗਦੀ ਅਤੇ ਮੋਬਾਈਲ ਤੋਂ ਇਲਾਵਾ ਹੋਰ ਸਾਮਾਨ ਵੀ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਪਲਾਟ ਵਿਚ ਚੋਰੀ
ਪੁਲਿਸ ਨੇ ਦੀਵਾਂਸ਼ੂ ਵਰਮਾ ਵਾਸੀ ਸ਼ਿਵਪੁਰੀ ਦੀ ਸ਼ਿਕਾਇਤ 'ਤੇ ਵਰੁਣਜੀਤ ਗਰੇਵਾਲ ਕੰਵਲ ਅਟਵਾਲ ਵਾਸੀ ਬਾੜੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੇ ਪਲਾਟ ਵਿਚੋਂ ਇੱਟਾਂ ਤੇ ਹੋਰ ਸਾਮਾਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਮੋਹਨ ਸਿੰਘ ਗਰੇਵਾਲ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਬੀ. ਸੀ. ਐਮ. ਆਰੀਆ ਸਕੂਲ ਲਲਤੋਂ ਵਿਖੇ ਬੀ. ਸੀ. ਐਮ. ਵਿਮਸੀਕਲ ਵੰਡਰਲੈਂਡ ਕਾਰਨੀਵਲ ਕਰਵਾਇਆ <br/>
Ad Position 24