ਆਲਮਗੀਰ, 26 ਫਰਵਰੀ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਕੀਤੀ ਗਈ ਲਿਸਟ ਅਨੁਸਾਰ ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਜਸਦੇਵ ਨਗਰ, ਬਚਿੱਤਰ ਨਗਰ ਤੋਂ ਬਲਾਕ ਸੰਮਤੀ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਖਮੀਤ ਸਿੰਘ ਖੰਨਾ ਨੂੰ ਆਮ ਆਦਮੀ ਪਾਰਟੀ ਬੀ. ਸੀ. ਵਿੰਗ ਹਲਕਾ ਗਿੱਲ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਹੈ | ਆਪਣੀ ਨਿਯੁਕਤੀ 'ਤੇ ਸੁਖਮੀਤ ਸਿੰਘ ਖੰਨਾ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਹਲਕਾ ਗਿੱਲ ਤੋਂ ਐਮ. ਐਲ. ਏ. ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ | ਸ. ਖੰਨਾ ਨੇ ਕਿਹਾ ਕਿ ਪਾਰਟੀ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦੀ ਬਦੌਲਤ ਸੂਬਾ ਵਾਸੀ ਮੁੱਖ ਮੰਤਰੀ ਸ. ਮਾਨ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ, ਕਿਉਂਕਿ ਆਮ ਆਦਮੀ ਪਾਰਟੀ ਕਹਿਣ ਵਿਚ ਨਹੀਂ ਬਲਕਿ ਕੰਮ ਕਰਕੇ ਦਿਖਾਉਣ ਵਿਚ ਵਿਸ਼ਵਾਸ਼ ਰੱਖਦੀ ਹੈ |