22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਨਾਇਆ ਕੌਮਾਂਤਰੀ ਮਾਤ-ਭਾਸ਼ਾ ਦਿਵਸ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਜਸਵਿੰਦਰ ਸਿੰਘ)-ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਵਿਦਿਆਰਥੀਆਂ ਦਾ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਵਲੋਂ ਇਸ ਮੌਕੇ 'ਤੇ ਮਾਤ-ਭਾਸ਼ਾ ਦੀ ਮਹੱਤਤਾ ਨਾਲ ਸੰਬੰਧਿਤ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਨਾਲ ਜੋੜਨ ਦੀ ਗੱਲ ਕੀਤੀ | ਕਾਲਜ ਪਿ੍ੰਸੀਪਲ ਪ੍ਰੋਫੈਸਰ ਰਜਿੰਦਰ ਕੌਰ ਮਲਹੋਤਰਾ ਨੇ ਇਸ ਦਿਵਸ ਮੌਕੇ ਸੁਨੇਹਾ ਦਿੰਦਿਆਂ ਆਖਿਆ ਕਿ ਆਪਣੀ ਮਾਤ ਭਾਸ਼ਾ ਦਾ ਗਿਆਨ ਵਿਅਕਤੀ ਦੇ ਅੰਦਰ ਆਤਮ-ਵਿਸ਼ਵਾਸ ਦੀ ਭਾਵਨਾ ਅਤੇ ਜਾਗਰੂਕਤਾ ਪੈਦਾ ਕਰਦਾ ਹੈ | ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸੁਸ਼ਮਿੰਦਰਜੀਤ ਕੌਰ, ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਸ਼ਰਨਜੀਤ ਕੌਰ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋਫੈਸਰ ਮਨਜੀਤ ਸਿੰਘ ਮਲਹੋਤਰਾ ਨੇ ਜੱਜਾਂ ਦੀ ਭੂਮਿਕਾ ਬਹੁਤ ਵਧੀਆ ਢੰਗ ਨਾਲ ਨਿਭਾਈ | ਇਸ ਮੌਕੇ ਹੋਰ ਵਿਭਾਗਾਂ ਦੇ ਅਧਿਆਪਕ ਵੀ ਹਾਜ਼ਰ ਸਨ | ਪ੍ਰੋਗਰਾਮ ਦਾ ਸੰਚਾਲਨ ਡਾ. ਤੇਜਿੰਦਰ ਕੌਰ ਨੇ ਬਾਖੂਬੀ ਨਿਭਾਇਆ |

Ad Position 22
No active advertisement
ਪਿਛਲੀ ਖ਼ਬਰ ਬਾਗ਼ਬਾਨੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਵਿਚ ਅਹਿਮ ਰੋਲ ਅਦਾ ਕਰਦੇ ਹਨ ਪਸਾਰ ਮਾਹਿਰ-ਡਾ. ਮੱਖਣ ਸਿੰਘ ਭੁੱਲਰ... ਅਗਲੀ ਖ਼ਬਰ ਪੀ.ਏ.ਯੂ. ਦੇ ਅਰਥ ਵਿਗਿਆਨੀ ਨੂੰ ਖੋਜ ਐਕਸੀਲੈਂਸ ਐਵਾਰਡ ਹਾਸਿਲ ਹੋਇਆ <br/>
Ad Position 24