22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਬਾਗ਼ਬਾਨੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਵਿਚ ਅਹਿਮ ਰੋਲ ਅਦਾ ਕਰਦੇ ਹਨ ਪਸਾਰ ਮਾਹਿਰ-ਡਾ. ਮੱਖਣ ਸਿੰਘ ਭੁੱਲਰ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿਚ ਡਾਇਰੈਕਟੋਰੇਟ ਪਸਾਰ ਸਿੱਖਿਆ ਵਲੋਂ ਬਾਗ਼ਬਾਨੀ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਕਰਵਾਈ ਗਈ ਬਾਗ਼ਬਾਨੀ ਫ਼ਸਲਾਂ ਬਾਰੇ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਰਕਸ਼ਾਪ ਅੱਜ ਸੰਪੰਨ ਹੋ ਗਈ | ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਪਸਾਰ ਮਾਹਿਰਾਂ ਨੂੰ ਨਵੀਆਂ ਬਾਗ਼ਬਾਨੀ ਤਕਨੀਕਾਂ ਕਿਸਾਨਾਂ ਤੱਕ ਪਸਾਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਫੁੱਲਾਂ ਦੀ ਖੇਤੀ, ਖੁੰਬਾਂ ਦੀ ਖੇਤੀ, ਭੋਜਨ ਪ੍ਰੋਸੈਸਿੰਗ, ਵਾਢੀ ਤੋਂ ਬਾਅਦ ਫ਼ਸਲਾਂ ਦੇ ਮੁੱਲ ਵਾਧੇ ਦੀਆਂ ਜੁਗਤਾਂ, ਬਾਗ਼ਬਾਨੀ ਲਈ ਖੇਤੀ ਮਸ਼ੀਨਰੀ ਅਤੇ ਮਿੱਟੀ ਰਹਿਤ ਪÏਸ਼ਟਿਕ ਸਬਜ਼ੀਆਂ ਦਾ ਛੱਤ ਮਾਡਲ ਕਿਸਾਨਾਂ ਤੱਕ ਪਹੁੰਚਾਉਣਾ ਅੱਜ ਦੇ ਸਮੇਂ ਦੀ ਲੋੜ ਹੈ | ਉਨ੍ਹਾਂ ਖੇਤੀ ਵਿਭਿੰਨਤਾ ਦੇ ਪੱਖ ਤੋਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਅਤੇ ਉਤਪਾਦਨ ਤਕਨੀਕਾਂ ਸੰਬੰਧੀ ਨਵੀਆਂ ਖੋਜਾਂ ਨੂੰ ਕਿਸਾਨੀ ਲਈ ਲਾਹੇਵੰਦ ਕਿਹਾ | ਮਾਹਿਰਾਂ ਨੇ ਫਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਦੇ ਮÏਜੂਦਾ ਦਿ੍ਸ਼ ਬਾਰੇ ਵਿਸਥਾਰ ਵਿਚ ਦੋ ਦਿਨ ਤਕਨੀਕੀ ਸੈਸ਼ਨਾਂ ਦÏਰਾਨ ਚਰਚਾ ਕੀਤੀ | ਦੂਸਰੇ ਦਿਨ ਦਾ ਆਰੰਭ ਪੀ.ਏ.ਯੂ. ਦੇ ਖੇਤੀ ਪ੍ਰਯੋਗ ਖੇਤਰ ਦੇ ਦÏਰੇ ਨਾਲ ਹੋਇਆ | ਬਾਗ਼ਬਾਨੀ ਮਾਹਿਰਾਂ ਨੂੰ ਪÏਦਾ ਰੋਗ ਵਿਗਿਆਨ ਵਿਭਾਗ ਦੇ ਪ੍ਰਦਰਸ਼ਨੀ ਖੇਤਾਂ ਤੋਂ ਇਲਾਵਾ ਖੁੰਬਾਂ ਦੇ ਯੂਨਿਟ, ਸਬਜ਼ੀਆਂ ਦੇ ਫਾਰਮ ਅਤੇ ਨਵੇਂ ਬਾਗ਼ਾਂ ਦਾ ਦÏਰਾ ਕਰਵਾਇਆ ਗਿਆ | ਇਸਦੇ ਨਾਲ ਹੀ ਸਬਜ਼ੀਆਂ ਦੇ ਪ੍ਰਦਰਸ਼ਨ ਦਿਖਾਉਣ ਲਈ ਪੌਲੀ ਹਾਊਸ ਅਤੇ ਸਿੰਚਾਈ ਪਾਰਕ ਵਿਖੇ ਵੀ ਮਾਹਿਰਾਂ ਨੂੰ ਲਿਜਾਇਆ ਗਿਆ | ਸਮਾਰੋਹ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰਾਂ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਰੋਹ ਵਿਚ ਆਏ ਲੋਕਾਂ ਵਲੋਂ ਮੁੱਖ ਸੜਕ 'ਤ... ਅਗਲੀ ਖ਼ਬਰ ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਨਾਇਆ ਕੌਮਾਂਤਰੀ ਮਾਤ-ਭਾਸ਼ਾ ਦਿਵਸ <br/>
Ad Position 24